ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 19 ਦੀ ਮੌਤ ਹੋ ਗਈ ਹੈ। ਬੀਤੇ ਦਿਨ ਕੋਰੋਨਾ ਵਾਇਰਸ ਦੇ 100 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਵਾਇਰਸ ਪ੍ਰਭਾਵਿਤ ਸੂਬਿਆਂ ਵਿੱਚ ਸਭ ਤੋਂ ਅੱਗੇ ਕੇਰਲ ਹੈ ਜਿੱਥੇ ਹੁਣ ਤੱਕ 137 ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਾਰਾਸ਼ਟਰ ਵਿੱਚ 136 ਅਤੇ ਕਰਨਾਟਕ ਵਿੱਚ 55 ਲੋਕਾਂ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ 67 ਮਰੀਜ਼ ਠੀਕ ਵੀ ਹੋ ਚੁੱਕੇ ਹਨ।