ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੀੜਤਾਂ ਦੀ ਗਿਣਤੀ 1200 ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 32 ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 102 ਲੋਕ ਠੀਕ ਵੀ ਹੋਏ ਹਨ।
ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 216 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 39 ਲੋਕ ਠੀਕ ਹੋ ਗਏ ਹਨ। ਉੱਤੇ ਹੀ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ 10 ਲੋਕਾਂ ਦੀ ਮੌਤ ਵੀ ਹੋਈ ਹੈ।