ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਦੂਜੀ ਬਰਸੀ ਮੌਕੇ ਸਦੈਵ ਅਟਲ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਤੋਂ ਇਲਾਵਾ ਵਾਜਪਾਈ ਦੀ ਧੀ ਨਮਿਤਾ ਕੌਲ ਭੱਟਾਚਾਰੀਆ, ਪੋਤੀ ਨਿਹਾਰੀਕਾ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ, ਲੋਕ ਸਭਾ ਸਪੀਕਰ ਓਮ ਬਿਰਲਾ, ਕਈ ਕੇਂਦਰੀ ਮੰਤਰੀਆਂ ਅਤੇ ਹੋਰ ਪਤਵੰਤਿਆਂ ਨੇ ਵੀ ਵਾਜਪਾਈ ਜੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਟਲ ਬਿਹਾਰੀ ਵਾਜਪਾਈ ਦੀ ਯਾਦਗਾਰ 'ਤੇ ਇੱਕ ਪੇਂਟਿੰਗ ਦਾ ਉਦਘਾਟਨ ਵੀ ਕਰਨਗੇ।
ਇਸ ਮੌਕੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅਟਲ ਬਿਹਾਰੀ ਵਾਜਪਾਈ ਦੀ ਦੂਜੀ ਬਰਸੀ, ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ 16 ਅਗਸਤ 2018 ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਲ 2015 ਵਿੱਚ ਭਾਰਤ ਦਾ ਸਰਵ ਉੱਚ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ। ਵਾਜਪਾਈ ਦੇ ਦੇਹਾਂਤ ਤੋਂ ਬਾਅਦ ਦਿੱਲੀ ਵਿੱਚ ਉਨ੍ਹਾਂ ਦੇ ਨਾਮ 'ਤੇ ਅਟਲ ਸਮਾਧੀ ਬਣਾਈ ਗਈ ਸੀ।
ਵਾਜਪਾਈ 3 ਵਾਰ ਰਹੇ ਪ੍ਰਧਾਨ ਮੰਤਰੀ
ਅਟਲ ਬਿਹਾਰੀ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਗਵਾਲੀਅਰ, ਮੱਧ ਪ੍ਰਦੇਸ਼ ਵਿੱਚ ਹੋਇਆ ਸੀ। ਜਵਾਹਰ ਲਾਲ ਨਹਿਰੂ ਤੋਂ ਬਾਅਦ ਅਟਲ ਬਿਹਾਰੀ ਵਾਜਪਾਈ ਇਕੱਲੇ ਆਗੂ ਸਨ ਜਿਨ੍ਹਾਂ ਨੇ ਤਿੰਨ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਵਾਜਪਾਈ ਪਹਿਲਾਂ 1996 ਵਿੱਚ 13 ਦਿਨ ਪ੍ਰਧਾਨ ਮੰਤਰੀ ਬਣੇ ਅਤੇ ਫਿਰ 1998 ਵਿੱਚ, ਉਨ੍ਹਾਂ ਨੇ ਕੇਂਦਰ ਵਿੱਚ 13 ਮਹੀਨੇ ਸਰਕਾਰ ਚਲਾਈ।