ਵਾਸ਼ਿੰਗਟਨ: ਆਪਣੀ ਭਾਰਤ ਫੇਰੀ ਤੋਂ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਕਿ ਦੋਵਾਂ ਦੇਸ਼ਾਂ ਦਰਮਿਆਨ ਇੱਕ ਵੱਡਾ ਵਪਾਰ ਸਮਝੌਤੇ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ 24 ਅਤੇ 25 ਫਰਵਰੀ ਨੂੰ ਟਰੰਪ ਪਹਿਲੀ ਮਹਿਲਾ ਮੇਲਾਨੀਆ ਟਰੰਪ ਦੇ ਨਾਲ ਭਾਰਤ ਫੇਰੀ 'ਤੇ ਆ ਰਹੇ ਹਨ। ਇਸ ਫੇਰੀ ਵਿੱਚ ਟਰੰਪ ਨੂੰ ਅਹਿਮਦਾਬਾਦ, ਆਗਰਾ ਅਤੇ ਨਵੀਂ ਦਿੱਲੀ ਦੀ ਯਾਤਰਾ ਕਰਨਗੇ।
ਇਸ ਫੇਰੀ ਬਾਰੇ ਟਰੰਪ ਨੇ ਇਹ ਵੀ ਕਿਹਾ ਕਿ ਚੋਣਾਂ ਕਰਕੇ ਸਮਝੌਤਿਆਂ ਵਾਲੇ ਕੰਮਾਂ ਵਿੱਚ ਦੇਰੀ ਹੋ ਸਕਦੀ ਹੈ ਪਰ ਚੋਣਾਂ ਤੋਂ ਬਾਅਦ ਇਹ ਸਮਝੌਤੇ ਪੂਰੇ ਕੀਤੇ ਜਾਣਗੇ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੇ ਭਾਰਤ ਦੌਰੇ ਦੀ ਅਗਵਾਈ ਕਰਨਗੇ ਹਰਦੀਪ ਪੁਰੀ
ਇਸ ਦੇ ਨਾਲ ਹੀ ਟਰੰਪ ਨੇ ਇਹ ਵੀ ਕਿਹਾ ਕਿ ਅਸੀਂ ਅਮਰੀਕਾ ਨੂੰ ਹੀ ਪਹਿਲ ਦੇਵਾਂਗੇ, ਭਾਂਵੇ ਲੋਕ ਇਸ ਨੂੰ ਪਸੰਦ ਕਰਨ ਜਾਂ ਨਾ ਕਰਨ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਸਮਝੌਤੇ ਹੋਣ ਤੋਂ ਬਾਅਦ ਵੀ ਅਮਰੀਕੀ ਲੋਕਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ।