ਬਲਿਆ: ਫੇਫਨਾ ਥਾਣਾ ਖੇਤਰ ਦੇ ਫੇਫਨਾ ਪਿੰਡ ਵਿੱਚ ਟੀਵੀ ਚੈਨਲ ਦੇ ਇੱਕ ਪੱਤਰਕਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਕਤਲ ਦਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਪਹੁੰਚੀ। ਐਸਪੀ ਨੇ ਦੱਸਿਆ ਕਿ ਇਹ ਮਾਮਲਾ ਪਰਿਵਾਰਿਕ ਰੰਜਿਸ਼ ਦਾ ਹੈ ਜਿਸ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਟੀਵੀ ਚੈਨਲ ਦੇ ਪੱਤਰਕਾਰ ਦਾ ਗੋਲੀ ਮਾਰ ਕੇ ਕਤਲ - ਉੱਤਰ ਪ੍ਰਦੇਸ਼ ਦੇ ਬਲਿਆ
ਉੱਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ਦੇ ਫੇਫਨਾ ਥਾਣਾ ਖੇਤਰ ਵਿੱਚ ਸੋਮਵਾਰ ਰਾਤ ਟੀਵੀ ਚੈਨਲ ਦੇ ਪੱਤਰਕਾਰ ਰਤਨ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਿਸ ਤੋਂ ਬਾਅਦ ਪ੍ਰਧਾਨ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਦਿਆਂ ਹੀ ਫੇਫਨਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਛਾਣਬੀਣ ਸ਼ੁਰੂ ਕੀਤੀ। ਪੱਤਰਕਾਰ ਦੇ ਕਤਲ ਦੀ ਜਾਣਕਾਰੀ ਮਿਲਦਿਆਂ ਹੀ ਐਸਪੀ ਖ਼ੁਦ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਫਾਰੈਂਸਿਕ ਟੀਮ ਨੂੰ ਮੌਕੇ 'ਤੇ ਸੱਦਿਆ ਤੇ ਸਬੂਤ ਇਕੱਠਾ ਕਰਨ ਦੇ ਹੁਕਮ ਦਿੱਤੇ। ਇੰਨਾ ਹੀ ਨਹੀਂ ਥਾਣੇ ਦੀ ਫੋਰਸ ਵੀ ਮੌਕੇ 'ਤੇ ਪਹੁੰਚੀ। ਸ੍ਰਮਜੀਵੀ ਪੱਤਰਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਹੇਮਕਰ ਨੇ ਪੁਲਿਸ ਅਧਿਕਾਰੀ ਤੋਂ ਛੇਤੀ ਤੋਂ ਛੇਤੀ ਪੱਤਰਕਾਰ ਰਤਨ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਅਧਿਕਾਰੀ ਦੇਵੇਂਦਰ ਸਿੰਘ ਨੇ ਦੱਸਿਆ ਕਿ ਰਤਨ ਸਿੰਘ ਫੇਫਨਾ ਪਿੰਡ ਦੇ ਰਹਿਣ ਵਾਲੇ ਸਨ। ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ, ਜਿਹੜੀ ਗੱਲ ਸਾਹਮਣੇ ਆਈ ਹੈ, ਉਸ ਵਿੱਚ ਇਹ ਹੈ ਕਿ ਉਨ੍ਹਾਂ ਦਾ ਪਾਟੀਦਾਰਾਂ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਰਕੇ ਇਹ ਘਟਨਾ ਵਾਪਰੀ ਹੈ ਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਫੜਿਆ ਜਾਵੇਗਾ।