ਪੰਜਾਬ

punjab

ETV Bharat / bharat

ਵਿਧਾਇਕ ਕਤਲ ਮਾਮਲੇ 'ਚ 2 ਗ੍ਰਿਫ਼ਤਾਰ

ਕੋਲਕਾਤਾ: ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਸੱਤਿਆਜੀਤ ਬਿਸ਼ਵਾਸ ਕਤਲ ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੰਸਖਲੀ ਥਾਣੇ ਦੇ ਮੁਖੀ ਨੂੰ ਵੀ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਫ਼ੋਟੋ।

By

Published : Feb 10, 2019, 11:08 PM IST

ਜ਼ਿਕਰਯੋਗ ਹੈ ਕਿ ਬੀਤੀ ਰਾਤ ਕਾਂਗਰਸ ਦੇ ਕ੍ਰਿਸ਼ਨਗੰਜ ਤੋਂ ਵਿਧਾਇਕ ਸੱਤਆਜੀਤ ਬਿਸ਼ਵਾਸ (35), ਕੈਬਿਨੇਟ ਮੰਤਰੀ ਰਤਨ ਗੋਸ਼ ਅਤੇ ਤ੍ਰਿਣਮੂਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਾਲ ਪੁੱਲਵਾਰੀ ਵਿੱਚ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ ਇਸ ਦੌਰਾਨ ਕਿਸੇ ਨਾਲ ਵਿਧਾਇਕ ਨੂੰ ਗੋਲੀ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਹਮਲਾਵਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰਿਵਾਲਵਰ ਨੂੰ ਘਟਨਾ ਵਾਲੀ ਜਗ੍ਹਾ ਤੇ ਹੀ ਸੁੱਟ ਗਏ। ਹਮਲੇ ਤੋਂ ਬਾਅਦ ਵਿਧਾਇਕ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾ ਪੁਆਂਇੰਟ ਬਲੈਂਕ ਰੇਜ਼ ਤੋਂ ਕੀਤਾ ਗਿਆ ਹੈ। ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਤ੍ਰਿਣਮੂਲ ਦੇ ਨੇਤਾ ਸ਼ੰਕਰ ਦੱਤਾ ਦਾਸ ਨੇ ਆਰੋਪ ਲਾਇਆ ਹੈ ਕਿ ਭਾਜਪਾ ਨੇ ਸਾਜ਼ਸ਼ ਤਹਿਤ ਇਹ ਕਤਲ ਕਰਵਾਇਆ ਹੈ। ਇਨ੍ਹਾਂ ਦੋਸ਼ਾਂ ਨੂੰ ਬੰਗਾਲ ਦੇ ਭਾਜਪਾ ਮੁਖੀ ਦਿਲੀਪ ਘੋਸ਼ ਨੇ ਸਿਰੇ ਤੋਂ ਨਾਕਾਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਵਿਧਾਇਕ ਦਾ ਕਤਲ ਹੋਣਾ ਬਹੁਤ ਹੀ ਮੰਦਭਾਗਾ ਹੈ ਇਸ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।

ABOUT THE AUTHOR

...view details