ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਨੇ ਕੁਪਵਾੜਾ ਵਿਖੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਿਹਾ ਕਿ ਅੱਤਵਾਦੀਆਂ ਕੋਲੋਂ ਵੱਡੀ ਗਿਣਤੀ 'ਚ ਹਥਿਆਰ, ਗੋਲਾ ਬਾਰੂਦ ਅਤੇ 7 ਲੱਖ ਰੁਪਏ ਨਗਦ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ 8 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਜਵਾਹਰ ਸੁਰੰਗ ਕੁਲਗਾਮ ਨੇੜੇ ਫੌਜ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੱਕੀ ਵਿਅਕਤੀਆਂ ਦਾ ਪਾਕਿਸਤਾਨ ਦੇ ਅੱਤਵਾਦੀਆਂ ਨਾਲ ਸੰਪਰਕ ਹੈ। ਚਿਨਾਰ ਕੋਰ-ਇੰਡੀਅਨ ਆਰਮੀ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ।
ਚਿਨਾਰ ਕੋਰ-ਇੰਡੀਅਨ ਆਰਮੀ ਨੇ ਟਵਿੱਟਰ ‘ਤੇ ਪੋਸਟ ਕੀਤਾ ਹੈ ਕਿ ਮੁੱਢਲੀ ਜਾਂਚ 'ਚ ਇਹ ਪਤਾ ਲੱਗਿਆ ਹੈ ਕਿ ਫੜੇ ਗਏ ਸ਼ੱਕੀ ਅੱਤਵਾਦੀ ਪਾਕਿਸਤਾਨ 'ਚ ਸਰਗਰਮ ਅੱਤਵਾਦੀਆਂ ਦੇ ਸੰਪਰਕ ਵਿੱਚ ਸਨ। ਅੱਤਵਾਦੀਆਂ ਨੇ ਸਾਂਬਾ ਸੈਕਟਰ ਤੋਂ ਕਸ਼ਮੀਰ ਘਾਟੀ ਤੱਕ ਹਥਿਆਰਾਂ ਤੇ ਗੋਲਾ ਬਾਰੂਦ ਭੇਜਣ ਦੀ ਸਾਜਿਸ਼ ਰਚੀ ਸੀ।
ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝਾ ਅਭਿਆਨ ਚਲਾਇਆ। ਕੁਲਗਾਮ ਨੇੜੇ ਜੰਮੂ-ਕਸ਼ਮੀਰ ਪੁਲਿਸ ਦੀ ਇੰਪੁੱਟ ਸੂਚਨਾ ਦੇ ਅਧਾਰ 'ਤੇ, ਟਰੱਕ ਦੇ ਠਿਕਾਣਿਆਂ ਦੀ ਭਾਲ ਦੌਰਾਨ ਹਥਿਆਰਾਂ ਦੀ ਭਾਲ ਕਰਨ ਤੋਂ ਬਾਅਦ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਵਾਹਨ ਜੰਮੂ ਜ਼ਿਲ੍ਹੇ ਦੇ ਅਖਨੂਰ ਤੋਂ ਯਾਤਰਾ 'ਤੇ ਜਾ ਰਿਹਾ ਸੀ।