ਜੰਮੂ-ਕਸ਼ਮੀਰ:ਸ਼ੋਪੀਆਂ ਜ਼ਿਲ੍ਹੇ ਦੇ ਮੋਲੂ–ਚਿਤਰਾਗਾਮ ਇਲਾਕੇ ’ਚ ਸੋਮਵਾਰ ਤੜਕਸਾਰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਫਿਰਦੌਸ ਅਹਮਦ ਭੱਟ ਤੇ ਉਸਦੇ ਸਾਥੀ ਡਰਾਈਵਰ ਸੱਜਾਦ ਅਹਮਦ ਵੱਜੋਂ ਹੋਈ ਹੈ। ਇਹ ਦੋਵੇਂ ਅੱਤਵਾਦੀ ਕੁਲਗਾਮ ਦੇ ਰਹਿਣ ਵਾਲੇ ਹਨ। ਦਸੱਣਯੋਗ ਹੈ ਕਿ ਇੱਕ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੱਕ ਕੇ ਫ਼ਰਾਰ ਹੋ ਗਿਆ।
ਸ਼ੋਪੀਆਂ ਜ਼ਿਲ੍ਹੇ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ - fight
ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦਾਂ ਨੂੰ ਸੁਰੱਖਿਆ ਬਲਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਜੰਮੂ-ਕਸ਼ਮੀਰ
ਫ਼ੌਜੀਆਂ ਦੀ 44 ਆਰਆਰ ਦੀ ਟੋਲੀ ਬਖ਼ਤਰਬੰਦ ਗੱਡੀਆਂ ਵਿੱਚ ਗਸ਼ਤ ’ਤੇ ਸੀ, ਜਦੋਂ ਅੱਤਵਾਦੀਆਂ ਨੇ ਵਾਹਨਾਂ ਉੱਤੇ ਅਚਾਨਕ ਹੀ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸੁਰੱਖਿਆ ਬਲਾਂ ਨੇ ਫ਼ਾਇਰਿੰਗ ਕਰਦੇ ਹੋਇਆ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ’ਚ ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ ਦੀ ਲਾਸ਼ ਨੂੰ ਬਰਾਮਦ ਕੀਤਾ ਤੇ ਉਨ੍ਹਾਂ ਤੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਸੀ।
Last Updated : Jun 3, 2019, 11:34 AM IST