ਨਵੀਂ ਦਿੱਲੀ: ਉੱਤਰ ਪੱਛਮੀ ਦਿੱਲੀ ਵਿੱਚ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਅੱਤਵਾਦੀਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਉਨ੍ਹਾਂ ਨੇ ਪਹਿਲਾਂ ਉਸ ਖੇਤਰ ਵਿੱਚ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਏ ਹਨ। ਦੱਸ ਦਈਏ ਕਿ ਉਹ ਪੰਜਾਬ ਦੇ ਵੀ ਕੁਝ ਮਾਮਲਿਆਂ ਵਿੱਚ ਲੋੜੀਂਦੇ ਸਨ।
ਦੋਵਾਂ ਦੀ ਪਛਾਣ ਭੁਪਿੰਦਰ ਉਰਫ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ। ਸਪੈਸ਼ਲ ਸੈੱਲ ਦੀ ਟੀਮ ਉਨ੍ਹਾਂ ਤੋਂ ਸਾਜਿਸ਼ ਬਾਰੇ ਪੁੱਛਗਿੱਛ ਕਰ ਰਹੀ ਹੈ।
ਡੀਸੀਪੀ ਸੰਜੀਵ ਯਾਦਵ ਮੁਤਾਬਕ, ਇੱਕ ਵਿਸ਼ੇਸ਼ ਸੈੱਲ ਦੀ ਟੀਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸ਼ੱਕੀ ਅੱਤਵਾਦੀਆਂ ਨੂੰ ਲੈ ਕੇ ਕੰਮ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਗੁਪਤ ਜਾਣਕਾਰੀ 'ਤੇ ਦੋ ਸ਼ੱਕੀ ਅੱਤਵਾਦੀਆਂ ਨੂੰ ਫੜਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਪੁਲਿਸ ਟੀਮ 'ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਟੀਮ ਨੂੰ ਵੀ ਗੋਲੀ ਚਲਾਉਣੀ ਪਈ। ਫਿਲਹਾਲ ਦੋਵਾਂ ਖਿਲਾਫ ਆਰਮਜ਼ ਐਕਟ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਕੁੱਲ 6 ਪਿਸਤੌਲ ਅਤੇ 40 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਕਿ ਦੋਵੇਂ ਭੁਪਿੰਦਰ ਅਤੇ ਕੁਲਵੰਤ ਲੁਧਿਆਣਾ ਦੇ ਰਹਿਣ ਵਾਲੇ ਹਨ। ਪੰਜਾਬ ਪੁਲਿਸ ਵੀ ਉਨ੍ਹਾਂ ਨੂੰ ਕਈ ਮਾਮਲਿਆਂ ਵਿੱਚ ਲੱਭ ਰਹੀ ਸੀ। ਇਨ੍ਹਾਂ ਦੀ ਗ੍ਰਿਫਤਾਰੀ ਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਦੇ ਦਿੱਤੀ ਗਈ ਹੈ।