ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਤੜਕਸਾਰ ਮੁਕਾਬਲਾ ਹੋਇਆ ਜਿਸ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ - two terrorists killed in shopian encounter
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਤੜਕਸਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ। ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ-ਬਰੂਦ ਵੀ ਬਰਾਮਦ ਕੀਤੇ ਗਏ ਹਨ।
ਜੰਮੂ ਪੁਲਿਸ ਮੁਤਾਬਕ ਇਹ ਮੁਕਾਬਲਾ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤਾ ਗਿਆ ਸੀ। ਇਸ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ।
ਸੁਰੱਖਿਆ ਬਲਾਂ ਨੂੰ ਸੋਮਵਾਰ ਸ਼ਾਮ ਨੂੰ ਸ਼ੋਪੀਆਂ ਦੇ ਅਵਨੀਰਾ ਪਿੰਡ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਰਾਤ ਤੋਂ ਹੀ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਸੀ। ਇਸੇ ਤਹਿਤ ਮੰਗਲਵਾਰ ਸਵੇਰੇ ਜਦੋਂ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ-ਬਰੂਦ ਵੀ ਬਰਾਮਦ ਹੋਏ ਹਨ।