ਨਵੀਂ ਦਿੱਲੀ: ਸ਼ਿਵ ਸੈਨਾ ਮੁੱਖੀ ਊਧਵ ਠਾਕਰੇ ਦੇ ਸਹੁੰ ਚੁੱਕ ਸਮਾਗਮ ਦੇ ਲਈ ਸੋਨੀਆ ਗਾਂਧੀ ਸਮੇਤ ਕਈ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦੇ ਲਈ ਸੱਦਾ ਦਿੱਤਾ ਹੈ।
ਸਹੁੰ ਚੁੱਕ ਸਮਾਗਮ ਲਈ ਊਧਵ ਠਾਕਰੇ ਨੇ PM ਮੋਦੀ ਨੂੰ ਦਿੱਤਾ ਸੱਦਾ
ਵੀਰਵਾਰ ਨੂੰ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ ਹੈ।
ਊਧਵ ਠਾਕਰੇ ਨੇ ਅੱਜ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦੇ ਲਈ ਸੱਦਾ ਪੱਤਰ ਵੀ ਭੇਜਿਆ ਹੈ। ਉੱਥੇ ਹੀ ਸ਼ਿਵ ਸੈਨਾ ਨੇਤਾ ਆਦਿੱਤਿਆ ਠਾਕਰੇ ਨੇ ਬੁੱਧਵਾਰ ਨੂੰ ਸਹੁੰ ਚੁੱਕ ਸਮਾਰੋਹ ਲਈ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਰਿਹਾਇਸ਼ 'ਤੇ ਜਾ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ।
ਵੀਰਵਾਰ ਨੂੰ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਠਾਕਰੇ ਦੇ ਸਹੁੰ ਚੁੱਕ ਸਮਾਰੋਹ ਲਈ ਸ਼ਿਵਾਜੀ ਪਾਰਕ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।