ਪੰਜਾਬ

punjab

ETV Bharat / bharat

ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜੌਨਸਨ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ ਕਰ ਲਿਆ ਹੈ। ਜੌਨਸਨ ਭਾਰਤੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ 2 ਦਸੰਬਰ ਨੂੰ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬੁਲਾਰੇ ਨੇ ਕਿਹਾ ਸੀ ਕਿ ਜੌਨਸਨ ਭਾਰਤ ਆਉਣ ਲਈ ਉਤਸੁਕ ਹਨ।

uk-pm-johnson-accepts-invitation-of-pm-modi-will-be-republic-day-parade-chief-guest
ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਬ੍ਰਿਟੇਨ ਦੇ ਪ੍ਰਧਾਨਮੰਤਰੀ ਜੌਨਸਨ

By

Published : Dec 15, 2020, 6:11 PM IST

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭਾਰਤ ਆਉਣਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਇਸ ਤੋਂ ਪਹਿਲਾਂ 2 ਦਸੰਬਰ ਨੂੰ ਬ੍ਰਿਟਿਸ਼ ਹਾਈ ਕਮਿਸ਼ਨ ਦੇ ਇੱਕ ਬੁਲਾਰੇ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੌਨਸਨ ਦੇ ਦੌਰੇ ਬਾਰੇ ਫਿਲਹਾਲ ਕੋਈ ਪ੍ਰਮਾਣਿਕ ​​ਜਾਣਕਾਰੀ ਨਹੀਂ ਦਿੱਤੀ ਜਾ ਸਕਦੀ, ਪਰ ਜੌਨਸਨ ਭਾਰਤ ਆਉਣ ਲਈ ਬੇਹੱਦ ਚਾਹਵਾਨ ਹਨ। ਉਨ੍ਹਾਂ ਕਿਹਾ ਕਿ ਜੌਨਸਨ ਜਲਦ ਤੋਂ ਜਲਦ ਭਾਰਤ ਦਾ ਦੌਰਾ ਕਰਨਾ ਚਾਹੁੰਦੇ ਹਨ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬੁਲਾਰੇ ਨੇ ਮੀਡੀਆ ਰਿਪੋਰਟਾਂ ਉੱਤੇ ਇਹ ਜਵਾਬ ਦਿੱਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪ੍ਰਧਾਨਮੰਤਰੀ ਜੌਨਸਨ ਨੂੰ ਸੱਦਾ ਭੇਜਿਆ ਹੈ।

ਦਰਅਸਲ, ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਉਦੋਂ ਤੋਂ ਅਸੀਂ ਹਰ ਸਾਲ ਗਣਤੰਤਰ ਦਿਵਸ ਮਨਾ ਰਹੇ ਹਾਂ। 26 ਜਨਵਰੀ 2021 ਨੂੰ ਭਾਰਤ ਆਪਣਾ 72ਵਾਂ ਗਣਤੰਤਰ ਦਿਵਸ ਮਨਾਉਣ ਜਾ ਰਿਹਾ ਹੈ।

ਇਸ ਮੌਕੇ ਹਰ ਸਾਲ ਭਾਰਤ ਕਿਸੇ ਨਾ ਕਿਸੇ ਦੇਸ਼ ਦੇ ਮੁਖੀ ਨੂੰ ਆਪਣਾ ਮਹਿਮਾਨ ਬਣਾਉਂਦਾ ਰਿਹਾ ਹੈ। 1950 ਤੋਂ 2020 ਤੱਕ ਦੇ ਗਣਤੰਤਰ ਦਿਵਸ 'ਤੇ ਭਾਰਤ ਨੇ 80 ਵਿਦੇਸ਼ੀ ਮਹਿਮਾਨਾਂ ਦੀ ਮੇਜ਼ਬਾਨੀ ਕੀਤੀ ਹੈ।

ABOUT THE AUTHOR

...view details