ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ ਭਾਸ਼ਣ ਦੇਣਗੇ। ਪ੍ਰਧਾਨ ਮੰਤਰੀ ਮੋਦੀ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪਰਿਸ਼ਦ (ਈਕੋਸੋਕ) ਦੇ ਉੱਚ ਪੱਧਰੀ ਭਾਗ ਦੇ ਵਿਦਾਈ ਸਮਾਗਮ ਨੂੰ ਸੰਬੋਧਨ ਕਰਨਗੇ।
ਇਸ ਸਾਲ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਵਿੱਚ ਭਾਰਤ ਦੀ ਜਿੱਤ ਤੋਂ ਬਾਅਦ ਪੀਐਮ ਮੋਦੀ ਦਾ ਇਸ ਗਲੋਬਲ ਪਲੇਟਫਾਰਮ ਉੱ‘ਤੇ ਪਹਿਲਾ ਭਾਸ਼ਣ ਹੋਵੇਗਾ। ਦੱਸ ਦਈਏ ਕਿ 1946 ਵਿਚ ਭਾਰਤ ਈਕੋਸੋਕ ਦਾ ਪਹਿਲਾ ਪ੍ਰਧਾਨ ਬਣਿਆ ਸੀ।
ਇੱਕ ਨਿਊਜ਼ ਏਜੰਸੀ ਦੇ ਪੱਤਰਕਾਰ ਨੇ ਟਵੀਟ ਕਰਦਿਆਂ ਦੱਸਿਆ ਕਿ ਉੱਚ ਪੱਧਰੀ ਹਿੱਸੇ ਦਾ ਵਿਸ਼ਾ- 'ਬਹੁਪੱਖਵਾਦ: 75ਵੀਂ ਵਰ੍ਹੇਗੰਢ ਉੱਤੇ ਸਾਨੂੰ ਕਿਵੇਂ ਸੰਯੁਕਤ ਰਾਸ਼ਟਰ ਦੀ ਜ਼ਰੂਰਤ ਹੈ', ਤੈਅ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਅਸਥਾਈ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ‘ਸੋਧਿਆ ਬਹੁਪੱਖਵਾਦ’ ਭਾਰਤ ਦੀ ਪ੍ਰਮੁੱਖ ਪ੍ਰਾਥਮਿਕਤਾਵਾਂ ਵਿੱਚੋਂ ਇੱਕ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ, ਵਿਸ਼ਵ ਭਰ ਵਿੱਚ ਸਮਾਗਮਾਂ ਦੇ ਆਯੋਜਨ ਦਾ ਤਰੀਕਾ ਬਦਲ ਰਿਹਾ ਹੈ। ਇਸ ਕੜੀ ਵਿਚ ਸੰਯੁਕਤ ਰਾਸ਼ਟਰ ਦੀ ਵਰ੍ਹੇਗੰਢ ਵੀ ਵਰਚੁਅਲ ਢੰਗ ਨਾਲ ਆਯੋਜਿਤ ਕੀਤੀ ਜਾਵੇਗੀ।