ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਦਿੱਤਾ ਹੈ। ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਫੀਰ ਸਈਅਦ ਅਕਬਰੂਦੀਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਗਲੋਬਲ ਅੱਤਵਾਦੀ ਕਰਾਰ - un
ਸੰਯੁਕਤ ਰਾਸ਼ਟਰ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕੀਤਾ।

ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ
ਇਸ ਵਾਰੀ ਮਸੂਦ ਅਜ਼ਹਰ ਨੂੰ ਕਾਲੀ ਸੂਚੀ ਵਿੱਚ ਪਾਉਣ ਦੇ ਪ੍ਰਸਤਾਵ 'ਤੇ ਚੀਨ ਵੱਲੋਂ ਇਤਰਾਜ਼ ਨਾ ਕਰਨ 'ਤੇ UN ਨੇ ਮਸੂਦ ਅਜ਼ਹਰ ਦੇ ਨਾਂਅ ਨੂੰ ਇਸ ਸੂਚੀ 'ਚ ਪਾ ਦਿੱਤਾ ਹੈ। ਭਾਰਤ ਲੰਮੇ ਸਮੇਂ ਤੋਂ ਮਸੂਦ ਅਜ਼ਹਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨੇ ਜਾਣ ਦੀ ਮੰਗ ਕਰ ਰਿਹਾ ਸੀ ਤੇ ਭਾਰਤ ਲਈ ਇਹ ਬਹੁਤ ਵੱਡੀ ਕੂਟਨੀਤਿਕ ਜਿੱਤ ਹੈ।
ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਸੀ ਜਿਸ ਵਿੱਚ ਸੀ.ਆਰ.ਪੀ.ਐਫ. ਦੇ 40 ਜਵਾਨ ਸ਼ਹੀਦ ਹੋਏ ਸਨ।