ਮੁੰਬਈ: ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਦੇ ਲਈ ਰਾਜਪਾਲ ਦੀ ਸਿਫਾਰਿਸ਼ ਨੂੰ ਕੈਬਿਨੇਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਨੂੰ ਮਨਜ਼ੂਰੀ ਦੇ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ। ਦੂਜੇ ਪਾਸੇ ਰਾਜਪਾਲ ਦੀ ਇਸ ਸਿਫਾਰਿਸ਼ 'ਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਦਾ ਰੁਖ਼ ਕਰ ਲਿਆ ਹੈ।
ਮਹਾਂਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ
ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਲਈ ਰਾਜਪਾਲ ਦੀ ਸਿਫ਼ਾਰਿਸ਼ ਨੂੰ ਕੈਬਿਨੇਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਮਨਜ਼ੂਰੀ ਨੂੰ ਰਾਸ਼ਟਰਪਤੀ ਕੋਲ ਭੇਜਿਆ ਗਿਆ ਹੈ ਜਿਸ ਨੂੰ ਰਾਸ਼ਰਪਤੀ ਨੇ ਮਨਜ਼ੂਰ ਕਰ ਲਿਆ ਹੈ।
ਸ਼ਿਵ ਸੈਨਾ ਦਾ ਕਹਿਣਾ ਹੈ ਕਿ ਰਾਜਪਾਲ ਨੇ ਇਹ ਸਾਰਾ ਕੁਝ ਭਾਰਤੀ ਜਨਤਾ ਪਾਰਟੀ ਦੇ ਕਹਿਣ 'ਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪਾਰਟੀ ਨੂੰ ਸਿਰਫ਼ 24 ਘੰਟਿਆਂ ਦਾ ਸਮਾਂ ਦਿੱਤਾ ਹੈ ਇਸ ਤੋਂ ਪਹਿਲਾਂ ਪ੍ਰਸਾਰ ਭਾਰਤੀ ਨੇ ਆਪਣੇ ਸੂਤਰਾਂ ਦੇ ਹਵਾਲੇ ਤੋਂ ਇਸ ਖ਼ਬਰ ਨੂੰ ਨਸ਼ਰ ਕਰ ਦਿੱਤਾ ਹੈ ਕਿ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਿਫ਼ਾਰਿਸ਼ ਕੀਤੀ ਗਈ ਹੈ।
ਇਹ ਵੀ ਚਰਚਾ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਦੌਰੇ ਤੋਂ ਪਹਿਲਾਂ ਹੋਈ ਕੈਬਿਨੇਟ ਮੀਟਿੰਗ ਵਿੱਚ ਮਹਾਰਾਸ਼ਟਰ ਦੇ ਮੁੱਦੇ 'ਤੇ ਚਰਚਾ ਕੀਤੀ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਦੀ ਸਿਫ਼ਾਰਿਸ਼ ਨੂੰ ਮੰਨ ਲਿਆ ਹੈ।