ਪੰਜਾਬ

punjab

ETV Bharat / bharat

ਮਨੋਜ ਤਿਵਾਰੀ ਨੂੰ ਮੁੱਖ ਮੰਤਰੀ ਬਣਾ ਕੇ ਰਹਾਂਗੇ: ਹਰਦੀਪ ਪੁਰੀ - Union Minister Hardeep Puri says Manoj Tiwari will be next CM

ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਆਉਣ ਵਾਲੇ ਸਾਲ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੀ ਸਥਿਤੀ ਵਿੱਚ ਹਰ ਪਾਰਟੀ ਚੋਣਾਂ ਦੀਆਂ ਤਿਆਰੀਆਂ ਵਿਚ ਰੁੱਝੀ ਹੋਈ ਹੈ। ਇਸ ਸਭ ਦੇ ਵਿਚਕਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਸਬੰਧੀ ਵੱਡਾ ਬਿਆਨ ਦਿੱਤਾ ਹੈ।

ਫ਼ੋਟੋ

By

Published : Nov 24, 2019, 5:34 PM IST

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਇਹ ਪੁੱਛਿਆ ਜਾ ਰਿਹਾ ਸੀ ਕਿ ਭਾਜਪਾ ਕਿਹੜੇ ਚਿਹਰੇ ਨੂੰ ਅੱਗੇ ਰੱਖ ਕੇ ਚੋਣ ਲੜੇਗੀ। ਅਜਿਹੀ ਸਥਿਤੀ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਵੱਡਾ ਬਿਆਨ ਦਿੱਤਾ ਹੈ।

ਵੀਡੀਓ

ਮਨੋਜ ਤਿਵਾਰੀ ਨੂੰ ਮੁੱਖ ਮੰਤਰੀ ਬਣਾ ਕੇ ਰਹਾਂਗੇ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਮਨੋਜ ਤਿਵਾਰੀ ਦੀ ਅਗਵਾਈ ਵਿੱਚ ਚੋਣਾਂ ਲੜੇਗੀ। ਇਸ ਦੇ ਨਾਲ ਹੀ ਪੁਰੀ ਨੇ ਇਹ ਵੀ ਕਿਹਾ ਕਿ ਅਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਰਹਾਂਗੇ। ਦੱਸ ਦਈਏ ਕਿ ਮਨੋਜ ਤਿਵਾਰੀ ਇਸ ਸਮੇਂ ਦਿੱਲੀ ਭਾਜਪਾ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਹਨ। ਹਾਲਾਂਕਿ, ਪੁਰੀ ਦੇ ਬਿਆਨ ਤੋਂ ਬਾਅਦ ਵੀ ਭਾਜਪਾ ਦੇ ਅੰਦਰੂਨੀ ਧੜੇਬੰਦੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਭਲਕੇ ਮੁੜ ਹੋਵੇਗੀ ਸੁਣਵਾਈ

ਦੱਸਣਯੋਗ ਗੱਲ ਇਹ ਵੀ ਹੈ ਕਿ ਦਿੱਲੀ ਵਿਚ ਧੜੇਬੰਦੀ ਸਾਫ਼ ਤੌਰ 'ਤੇ ਭਾਜਪਾ ਦੇ ਸੀਐਮ ਦੇ ਅਹੁਦੇ 'ਤੇ ਦੇਖੀ ਜਾ ਸਕਦੀ ਹੈ। ਪਿਛਲੇ ਦਿਨਾਂ ਤੋਂ ਵਿਜੇ ਗੋਇਲ ਅਤੇ ਮਨੋਜ ਤਿਵਾਰੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਦਿਖਾਈ ਦੇ ਰਹੇ ਹਨ।

ABOUT THE AUTHOR

...view details