ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ਵਿਚ ਹਿੱਸਾ ਲੈਣ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਿਦੇਸ਼ੀ ਮਿਸ਼ਨਾਂ ਦੇ ਮੁਖੀਆਂ ਨਾਲ ਦਿੱਲੀ ਤੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ।
550ਵਾਂ ਪ੍ਰਕਾਸ਼ ਪੁਰਬ: 85 ਦੇਸ਼ਾਂ ਦੇ ਅੰਬੈਸਡਰ ਦਰਬਾਰ ਸਾਹਿਬ ਹੋਏ ਨਤਮਸਤਕ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ਵਿਚ ਹਿੱਸਾ ਲੈਣ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਿਦੇਸ਼ੀ ਮਿਸ਼ਨਾਂ ਦੇ ਮੁਖੀਆਂ ਨਾਲ ਦਿੱਲੀ ਤੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ।
ਫ਼ੋਟੋ
ਇੰਡੀਅਨ ਕੌਂਸਲ ਆਫ਼ ਕਲਚਰਲ ਰਿਲੇਸ਼ਨ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਨ੍ਹਾਂ ਰਾਜਦੂਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਐੱਸਜੀਪੀਸੀ ਵੱਲੋਂ ਹਾਈ ਕਮਿਸ਼ਨਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ। ਇਸ ਇਤਿਹਾਸਿਕ ਮੌਕੇ ਨੂੰ ਸੰਭਾਲ ਕੇ ਰੱਖਣ ਲਈ ਵਿਦੇਸ਼ ਮੰਤਰਾਲੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚੋਂ ਇਹਨਾਂ ਦੀ ਇਕ ਗਰੁੱਪ ਫੋਟੋ ਕਰਵਾਉਣ ਦਾ ਇੰਤੇਜਾਮ ਵੀ ਕੀਤਾ ਗਿਆ ਹੈ। ਐੱਸਜੀਪੀਸੀ ਨੇ ਵੀ ਇਨ੍ਹਾਂ ਰਾਜਦੂਤਾਂ ਦੀ ਆਮਦ 'ਤੇ ਵਿਸ਼ੇਸ਼ ਇਤੇਜ਼ਾਮ ਕੀਤੇ ਹਨ।
Last Updated : Oct 22, 2019, 3:31 PM IST