ਪੰਜਾਬ

punjab

ETV Bharat / bharat

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਚਿਰਾਗ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ।

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ

By

Published : Oct 8, 2020, 9:19 PM IST

Updated : Oct 8, 2020, 10:32 PM IST

ਨਵੀਂ ਦਿੱਲੀ: ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋ ਗਿਆ ਹੈ। ਰਾਮ ਵਿਲਾਸ ਪਾਸਵਾਨ ਦਾ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿਥੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਉਨ੍ਹਾਂ ਦੇ ਪੁੱਤਰ ਚਿਰਾਗ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, "ਪਾਪਾ ਹੁਣ ਤੁਸੀਂ ਇਸ ਦੁਨੀਆ ਵਿੱਚ ਨਹੀਂ ਹੋ, ਪਰ ਮੈਨੂੰ ਪਤਾ ਹੈ ਕਿ ਤੁਸੀਂ ਜਿਥੇ ਵੀ ਹੋ, ਮੇਰੇ ਨਾਲ ਹੋ।"

ਰਾਮ ਵਿਲਾਸ ਪਾਸਵਾਨ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। 74 ਸਾਲਾ ਪਾਸਵਾਨ ਦੀ ਕੁਝ ਦਿਨ ਪਹਿਲਾਂ ਦਿਲ ਦੀ ਸਰਜਰੀ ਵੀ ਹੋਈ ਸੀ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਰਾਮ ਵਿਲਾਸ ਪਾਸਵਾਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ੋਨ ਕਰਕੇ ਹਾਲਚਾਲ ਵੀ ਪੁੱਛਿਆ ਸੀ।

ਪਾਸਵਾਨ 5 ਦਹਾਕਿਆਂ ਤੋਂ ਵੱਧ ਸਮਾਂ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਉਹ ਦੇਸ਼ ਦੇ ਇੱਕ ਪ੍ਰਸਿੱਧ ਦਲਿਤ ਆਗੂਆਂ ਵਿੱਚੋਂ ਇੱਕ ਸੀ। ਪਾਸਵਾਨ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸਨ।

Last Updated : Oct 8, 2020, 10:32 PM IST

ABOUT THE AUTHOR

...view details