ਨਵੀਂ ਦਿੱਲੀ: ਕੇਂਦਰੀ ਆਯੁਸ਼ ਮੰਤਰੀ ਸ਼੍ਰੀਪਦ ਨਾਇਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।
ਨਾਈਕ ਨੇ ਟਵੀਟ ਕਰਕੇ ਕਿਹਾ, "ਮੈਂ ਅੱਜ ਕੋਵਿਡ -19 ਦਾ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ੀਟਿਵ ਆਈ ਹੈ।" ਮੈਨੂੰ ਕੋਈ ਪਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਮੈਂ ਘਰ 'ਚ ਆਈਸੋਲੇਟ ਰਹਿਣ ਦਾ ਫ਼ੈਸਲਾ ਕੀਤਾ ਹੈ। ਜਿਹੜੇ ਲੋਕ ਪਿਛਲੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਉਹ ਆਪਣੀ ਜਾਂਚ ਕਰਵਾਉਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ।"
ਦੱਸ ਦਈਏ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲੇ 23 ਲੱਖ ਤੋਂ ਪਾਰ ਹੋ ਗਏ ਹਨ। ਕੋਰੋਨਾ ਕਾਰਨ ਹੁਣ ਤੱਕ 47,000 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿੱਚ ਰਿਕਵਰੀ ਰੇਟ ਵਧੀਆ ਚੱਲ ਰਿਹਾ ਹੈ। ਰਿਕਵਰੀ ਰੇਟ 70 ਫ਼ੀਸਦੀ ਤੋਂ ਵੱਧ ਹੈ। ਹੁਣ ਤੱਕ ਕਰੀਬ 17 ਲੱਖ ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।