ਬੈਂਗਲੁਰੂ: ਕੇਂਦਰੀ ਆਯੁਸ਼ ਮੰਤਰੀ ਸ਼੍ਰੀਪਦ ਯੇਸੋ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਉੱਤਰ ਕੰਨੜ ਜ਼ਿਲ੍ਹੇ ਦੇ ਅੰਕੋਲਾ ਵਿੱਚ ਵਾਪਰਿਆ। ਇਸ ਹਾਦਸੇ 'ਚ ਉਨ੍ਹਾਂ ਦੀ ਪਤਨੀ ਵਿਜਯਾ ਤੇ ਨਿੱਜੀ ਸਹਾਇਕ (ਪੀਏ) ਦੀ ਮੌਤ ਹੋ ਗਈ ਹੈ।
ਮੰਤਰੀ ਨਾਇਕ ਨੂੰ ਗੋਆ ਭੇਜਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ। ਇਹ ਵੀ ਕਿਹਾ ਕਿ ਜੇ ਲੋੜ ਪਈ ਤਾਂ ਕੇਂਦਰੀ ਮੰਤਰੀ ਨਾਇਕ ਨੂੰ ਦਿੱਲੀ ਲਿਆਂਦਾ ਜਾ ਸਕਦਾ ਹੈ।
ਸੀਐਮ ਸਾਵੰਤ ਹਸਪਤਾਲ ਪਹੁੰਚੇ। ਮਿਲੀ ਜਾਣਕਾਰੀ ਮੁਾਤਬਕ ਕੇਂਦਰੀ ਮੰਤਰੀ ਸ਼੍ਰੀਪਦ ਯੇਸੋ ਨਾਇਕ ਦੀ ਹਾਲਤ ਸਥਿਰ ਹੈ।