ਨਵੀਂ ਦਿੱਲੀ: ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ ਵਿੱਚ ਦੋਸ਼ੀ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ।
ਉਨਾਵ ਜਬਰ ਜਨਾਹ ਮਾਮਲੇ ਵਿੱਚ BJP ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ - ਉਨਾਵ ਜਬਰਜਨਾਹ ਮਾਮਲਾ
ਉਨਾਵ ਜਬਰਜਨਾਹ ਅਤੇ ਅਗਵਾ ਮਾਮਲੇ ਵਿੱਚ ਦੋਸ਼ੀ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ।
ਫ਼ੋਟੋ
ਕੁਲਦੀਪ ਸੇਂਗਰ ’ਤੇ ਸਾਲ 2017 ’ਚ ਇੱਕ ਨਾਬਾਲਗ਼ ਨੂੰ ਅਗ਼ਵਾ ਕਰਨ ਤੇ ਉਸ ਨਾਲ ਜਬਰ–ਜਨਾਹ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਮੁਲਜ਼ਮ ਵਿਧਾਇਕ ਉੱਤੇ ਪੀੜਤ ਕੁੜੀ ਦੇ ਪਿਤਾ ਦਾ ਕਤਲ ਕਰਵਾਉਣ ਦਾ ਵੀ ਇਲਜ਼ਾਮ ਹੈ।ਮੁਲਜ਼ਮ ਸੇਂਗਰ ਦੇ ਇਸ਼ਾਰੇ ਉੱਤੇ ਪੀੜਤ ਕੁੜੀ ਦੇ ਪਿਤਾ ਨੂੰ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ’ਚ ਫਸਾਇਆ ਗਿਆ ਸੀ।
ਸੁਪਰੀਮ ਕੋਰਟ ਦੇ ਹੁਕਮ ’ਤੇ ਇਸ ਮਾਮਲੇ ਨੂੰ ਲਖਨਊ ਤੋਂ ਦਿੱਲੀ ਤਬਦੀਲ ਕੀਤੇ ਜਾਣ ਤੋਂ ਬਾਅਦ ਜਸਟਿਸ ਸ਼ਰਮਾ ਨੇ ਪੰਜ ਅਗਸਤ ਤੋਂ ਰੋਜ਼ਾਨਾ ਆਧਾਰ ਉੱਤੇ ਇਸ ਕੇਸ ਦੀ ਸੁਣਵਾਈ ਕੀਤੀ ਸੀ।
Last Updated : Dec 16, 2019, 3:23 PM IST