ਪੰਜਾਬ

punjab

ETV Bharat / bharat

ਸੁਰੱਖਿਆ ਪਰਿਸ਼ਦ ਨੇ ਫਿਰ ਕਸ਼ਮੀਰ ਮੁੱਦੇ 'ਤੇ ਬਹਿਸ ਕਰਨ ਤੋਂ ਕੀਤਾ ਇਨਕਾਰ - ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ

ਪਾਕਿਸਤਾਨ ਨੇ ਇੱਕ ਵਾਰ ਫਿਰ ਚੀਨ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਵਿੱਚ ਕਸ਼ਮੀਰ ਮੁੱਦੇ ਨੂੰ  ਉਠਾਉਣ ਦੀ ਕੋਸ਼ਿਸ਼ ਕੀਤੀ। ਪਾਕਿਸਤਾਨ ਦੀ ਇਸ ਕੋਸ਼ਿਸ਼ ਉਸ ਸਮੇਂ ਤਕੜਾ ਝਟਕਾ ਲੱਗਾ, ਜਦੋਂ ਯੂਐਨਐਸਸੀ ਦੇ ਹੋਰ ਮੈਂਬਰਾਂ ਨੇ ਇਸ ਮੁੱਦੇ 'ਤੇ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ।

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ

By

Published : Jan 16, 2020, 10:32 AM IST

ਨਵੀਂ ਦਿੱਲੀ: ਪਾਕਿਸਤਾਨ ਨੇ ਇੱਕ ਵਾਰ ਮੁੜ ਚੀਨ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਵਿੱਚ ਕਸ਼ਮੀਰ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ। ਪਾਕਿਸਤਾਨ ਦੀ ਇਸ ਕੋਸ਼ਿਸ਼ ਨੂੰ ਉਸ ਸਮੇਂ ਤਕੜਾ ਝਟਕਾ ਲੱਗਿਆ, ਜਦੋਂ ਯੂਐਨਐਸਸੀ ਦੇ ਹੋਰ ਮੈਂਬਰਾਂ ਨੇ ਇਸ ਮੁੱਦੇ 'ਤੇ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ। ਸੁਰੱਖਿਆ ਪਰਿਸ਼ਦ ਦੇ ਮੈਂਬਰਾਂ ਨੇ ਕਿਹਾ ਕਿ ਕਸ਼ਮੀਰ ਮੁੱਦੇ ‘ਤੇ ਬਹਿਸ ਲਈ ਕੋਈ ਉਚਿਤ ਥਾਂ ਨਹੀਂ ਹੈ।

ਚੀਨ ਨੇ ਬੁੱਧਵਾਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਦੀ ਬੰਦ ਕਮਰੇ ਦੀ ਬੈਠਕ ਵਿੱਚ ਇੱਕ ਵਾਰ ਫਿਰ ਕਸ਼ਮੀਰ ਮੁੱਦਾ ਉਠਾਇਆ ਪਰ ਉਸਦੀ ਇਹ ਕੋਸ਼ਿਸ਼ ਅਸਫਲ ਹੋ ਗਈ ਕਿਉਂਕਿ ਪਰਿਸ਼ਦ ਦੇ ਹੋਰ ਸਾਰੇ ਦੇਸ਼ਾਂ ਨੇ ਇਸ ਦਾ ਵਿਰੋਧ ਕੀਤਾ।

ਫਰਾਂਸ ਦੇ ਕੂਟਨੀਤਕ ਸੂਤਰਾਂ ਨੇ ਕਿਹਾ ਸੀ ਕਿ ਫਰਾਂਸ ਨੇ ਇੱਕ ਸ਼ਕਤੀਸ਼ਾਲੀ ਸੰਗਠਨ ਵਿੱਚ ਇੱਕ ਵਾਰ ਫਿਰ ਕਸ਼ਮੀਰ ਮੁੱਦੇ ਨੂੰ ਉਠਾਉਣ ਲਈ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਦੀ ਬੇਨਤੀ ‘ਤੇ ਵਿਚਾਰ ਕੀਤਾ ਹੈ ਅਤੇ ਉਹ ਇਸ ਦਾ ਵਿਰੋਧ ਕਰਨ ਜਾ ਰਿਹਾ ਹੈ, ਜਿਵੇਂ ਉਸ ਨੇ ਪਿਛਲੀ ਵਾਰ ਕੀਤਾ ਸੀ।

ਅਫਰੀਕੀ ਦੇਸ਼ਾਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਨ ਲਈ ਸੁਰੱਖਿਆ ਪਰਿਸ਼ਦ ਦੀ ਇੱਕ ਬੰਦ ਕਮਰਾ ਮੀਟਿੰਗ ਬੁਲਾਈ ਗਈ। ਚੀਨ ਨੇ ਕਿਸੇ ਹੋਰ ਕਾਰਜਕਾਰੀ ਨੁਕਤੇ ਦੇ ਤਹਿਤ ਕਸ਼ਮੀਰ ਮੁੱਦੇ 'ਤੇ ਵਿਚਾਰ-ਵਟਾਂਦਰੇ ਦੀ ਬੇਨਤੀ ਕੀਤੀ। ਸੂਤਰਾਂ ਨੇ ਕਿਹਾ ਕਿ ਫਰਾਂਸ ਦਾ ਰਵੱਈਆ ਨਹੀਂ ਬਦਲਿਆ ਹੈ ਅਤੇ ਇਹ ਬਹੁਤ ਸਪਸ਼ਟ ਹੈ ਕਿ ਕਸ਼ਮੀਰ ਮਸਲੇ ਨੂੰ ਲਾਜ਼ਮੀ ਦੁਵੱਲੇ ਢੰਗ ਨਾਲ ਹੱਲ ਕੀਤਾ ਜਾਵੇ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਫਰਾਂਸ, ਅਮਰੀਕਾ, ਬ੍ਰਿਟੇਨ ਅਤੇ ਰੂਸ ਨੇ ਸੰਯੁਕਤ ਰਾਸ਼ਟਰ ਸੰਘ ਦੀ ਇੱਕ ਬੰਦ ਕਮਰੇ ਦੀ ਬੈਠਕ ਵਿੱਚ ਕਸ਼ਮੀਰ ਮੁੱਦੇ ਉੱਤੇ ਵਿਚਾਰ ਵਟਾਂਦਰੇ ਦੀ ਚੀਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ।

ABOUT THE AUTHOR

...view details