ਲਖਨਊ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਸਵਤੰਤਰ ਦੇਵ ਸਿੰਘ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
ਯੂ.ਪੀ. ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ
ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆਏ ਯੂ.ਪੀ. ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਆਪਣੇ-ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਯੂ.ਪੀ. ਭਾਜਪਾ ਦੇ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਟਵੀਟ ਰਾਹੀਂ ਦੱਸਿਆ, 'ਮੈਨੂੰ ਕੋਰੋਨਾ ਦੇ ਸ਼ੁਰੂਆਤੀ ਲੱਛਣ ਵਿਖਾਈ ਦੇ ਰਹੇ ਸਨ, ਜਿਸ ਤਹਿਤ ਉਨ੍ਹਾਂ ਆਪਣੀ ਕੋਵਿਡ-19 ਜਾਂਚ ਕਰਵਾਈ। ਜਾਂਚ ਵਿੱਚ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਮੇਰੇ ਨਾਲ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਉਹ ਜਾਰੀ ਹਦਾਇਤਾਂ ਅਨੁਸਾਰ ਖ਼ੁਦ ਨੂੰ ਕੁਆਰੰਟੀਨ ਕਰ ਲੈਣ ਅਤੇ ਜ਼ਰੂਰਤ ਅਨੁਸਾਰ ਆਪਣੀ ਜਾਂਚ ਕਰਵਾ ਲੈਣ।'
ਭਾਜਪਾ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਖ਼ੁਦ ਨੂੰ ਘਰ 'ਚ ਕੁਆਰੰਟੀਨ ਕੀਤਾ ਹੋਇਆ ਹੈ। ਇਸਦੀ ਜਾਣਕਾਰੀ ਉਨ੍ਹਾਂ ਖ਼ੁਦ ਦਿੱਤੀ। ਨਾਲ ਹੀ ਲੋਕਾਂ ਨੂੰ ਵੀ ਕੋਰੋਨਾ ਸਬੰਧੀ ਚੌਕਸੀ ਵਰਤਣ ਦੀ ਅਪੀਲ ਕੀਤੀ। ਸਵਤੰਤਰ ਦੇਵ ਸਿੰਘ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਡਾਕਟਰ ਦੀ ਸਲਾਹ 'ਤੇ ਉਹ ਘਰ 'ਚ ਕੁਆਰੰਟੀਨ ਹਨ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਸੂਬਾ ਵਾਸੀਆਂ ਨੂੰ ਅਪੀਲ ਹੈ ਕਿ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।