ਪੰਜਾਬ

punjab

ETV Bharat / bharat

ਹਾਥਰਸ ਮਾਮਲਾ: ਰਾਹੁਲ ਗਾਂਧੀ ਦਾ ਭਾਜਪਾ ਉੱਤੇ ਹਮਲਾ, ਕਿਹਾ ਅਪਰਾਧੀਆਂ ਦੀ ਮਦਦ ਕਰਨਾ ਸਰਕਾਰ ਦਾ ਕੰਮ ਨਹੀਂ

ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਹਾਥਰਸ ਮਾਮਲੇ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਹਥਰਾਸ ਮਾਮਲੇ ਵਿੱਚ ਸਰਕਾਰ ਦਾ ਰਵੱਈਆ ਅਣਮਨੁੱਖੀ ਅਤੇ ਅਨੈਤਿਕ ਹੈ। ਪੀੜਤ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਉਹ ਅਪਰਾਧੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।

By

Published : Oct 12, 2020, 6:33 PM IST

ਤਸਵੀਰ
ਤਸਵੀਰ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ 'ਤੇ ਹਾਥਰਸ ਵਿੱਚ ਇੱਕ ਦਲਿਤ ਕੁੜੀ ਨਾਲ ਹੋਏ ਕਥਿਤ ਸਮੂਹਿਕ ਜਬਰ ਜਨਾਹ ਅਤੇ ਕਤਲ ਨੂੰ ਲੈ ਕੇ ਫਿਰ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸਰਕਾਰ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੀੜਤ ਪੱਖ 'ਤੇ ਜੁਰਮ ਕੀਤਾ ਅਤੇ ਦੋਸ਼ੀਆਂ ਦੀ ਮਦਦ ਕੀਤੀ ਹੈ।

ਕਾਂਗਰਸ ਪਾਰਟੀ ਦੀ ਸਪੀਕਅਪ ਫਾਰ ਵੂਮੈਨ ਸੇਫ਼ਟੀ ਹੈਸ਼ਟੈਗ ਦੁਆਰਾ ਚਲਾਈ ਗਈ ਸੋਸ਼ਲ ਮੀਡੀਆ ਮੁਹਿੰਮ ਦੇ ਤਹਿਤ ਵੀਡੀਓ ਜਾਰੀ ਕਰਦਿਆਂ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਹਾਥਰਸ ਕਾਂਡ ਵਿੱਚ ਸਰਕਾਰ ਦਾ ਰਵੱਈਆ ਅਣਮਨੁੱਖੀ ਅਤੇ ਅਨੈਤਿਕ ਹੈ। ਪੀੜਤ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਉਹ ਅਪਰਾਧੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

ਆਪਣੀ ਹਥਰਾਸ ਫੇਰੀ ਨਾਲ ਜੁੜੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਕਾਂਗਰਸੀ ਆਗੂ ਨੇ ਕਿਹਾ, ‘ਮੈਂ ਸਮਝ ਨਹੀਂ ਸਕਿਆ ਕਿ ਮੈਨੂੰ ਉਸ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। ਆਖਿਰਕਾਰ ਉਸ ਪਰਿਵਾਰ ਦੀ ਧੀ ਦਾ ਕਤਲ ਕਰ ਦਿੱਤਾ ਗਿਆ ਅਤੇ ਬਲਾਤਕਾਰ ਕੀਤਾ ਗਿਆ। ਜਿਵੇਂ ਹੀ ਮੈਂ ਪਰਿਵਾਰ ਨੂੰ ਮਿਲਿਆ ਅਤੇ ਗੱਲਬਾਤ ਸ਼ੁਰੂ ਕੀਤੀ, ਉਸ ਤੋਂ ਬਾਅਦ ਸਰਕਾਰ ਨੇ ਪਰਿਵਾਰ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।'

ਉਨ੍ਹਾਂ ਕਿਹਾ, ‘ਅਪਰਾਧੀਆਂ ਦੀ ਮਦਦ ਕਰਨਾ ਸਰਕਾਰ ਦਾ ਕੰਮ ਨਹੀਂ, ਅਪਰਾਧੀਆਂ ਨੂੰ ਬਚਾਉਣਾ ਸਰਕਾਰ ਦਾ ਕੰਮ ਨਹੀਂ ਹੈ। ਸਰਕਾਰ ਦਾ ਕੰਮ ਪੀੜਤਾਂ ਨੂੰ ਇਨਸਾਫ਼ ਦੇਣਾ ਅਤੇ ਅਪਰਾਧੀਆਂ ਨੂੰ ਸਜ਼ਾ ਦੇਣਾ ਹੈ। ਇਹ ਸਰਕਾਰ ਇਹ ਕੰਮ ਨਹੀਂ ਕਰ ਰਹੀ, ਇਸ ਲਈ ਮੈਨੂੰ ਰੋਕਿਆ ਜਾ ਰਿਹਾ ਸੀ।

ਰਾਹੁਲ ਗਾਂਧੀ ਨੇ ਇਸ 'ਤੇ ਜ਼ੋਰ ਦਿੱਤਾ,' ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਅਪਰਾਧੀਆਂ ਨੂੰ ਜੇਲ੍ਹ ਵਿੱਚ ਬੰਦ ਕਰੋ ਅਤੇ ਪੀੜਤਾਂ ਦੀ ਰੱਖਿਆ ਕਰਨ ਦਾ ਕੰਮ ਸ਼ੁਰੂ ਕਰੋ।' ਇਸ ਮੁਹਿੰਮ ਦੇ ਤਹਿਤ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ, 'ਔਰਤਾਂ 'ਤੇ ਅਪਰਾਧ ਵਧ ਰਹੇ ਹਨ। ਇਸ ਦੌਰਾਨ, ਦੱਬੇ-ਕੁਚੀਆਂ ਔਰਤਾਂ ਦੀ ਸੱਚਾਈ ਅਤੇ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਬਦਨਾਮ ਕਰਨਾ, ਉਨ੍ਹਾਂ 'ਤੇ ਦੋਸ਼ ਲਗਾਉਣਾ ਸਭ ਤੋਂ ਸ਼ਰਮਨਾਕ ਅਤੇ ਮੂਰਖਤਾ ਭਰਿਆ ਕੰਮ ਹੈ। ਪਰ ਦੇਸ਼ ਦੀਆਂ ਔਰਤਾਂ ਹੁਣ ਚੁੱਪ ਨਹੀਂ ਰਹਿਣਗੀਆਂ।'

ਉਨ੍ਹਾਂ ਕਿਹਾ, 'ਜੇਕਰ ਇੱਕ ਭੈਣ ਨੂੰ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਤਾਂ ਲੱਖਾਂ ਭੈਣਾਂ ਆਪਣੀ ਆਵਾਜ਼ ਬੁਲੰਦ ਕਰਨਗੀਆਂ ਅਤੇ ਉਨ੍ਹਾਂ ਨਾਲ ਖੜ੍ਹੀਆਂ ਹੋਣਗੀਆਂ। ਅਸੀਂ ਆਪਣੀ ਜ਼ਿੰਮੇਵਾਰੀ ਖੁਦ ਲੈ ਰਹੇ ਹਾਂ। ਹੁਣ ਸਿਰਫ਼ ਔਰਤਾਂ ਨੂੰ ਹੀ ਔਰਤਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਣੀ ਹੋਵੇਗੀ।

ABOUT THE AUTHOR

...view details