ਲਖਨਊ: ਉੱਤਰ ਪ੍ਰਦੇਸ਼ ਦੇ ਸਾਰੇ ਵਿਧਾਇਕਾਂ ਨੂੰ 20 ਅਗਸਤ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕੋਵਿਡ-19 ਲਈ ਐਂਟੀਜੇਨ ਟੈਸਟ ਕਰਵਾਉਣੇ ਪੈਣਗੇ।
ਸੂਬੇ ਵਿੱਚ ਪਹਿਲਾਂ ਹੀ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਿਆ ਜਾ ਰਿਹਾ ਹੈ ਅਤੇ ਯੂਪੀ ਸਰਕਾਰ ਦੇ 2 ਮੰਤਰੀਆਂ ਚੇਤਨ ਚੌਹਾਨ ਅਤੇ ਕਮਲ ਰਾਣੀ ਵਰੁਣ ਦਾ ਇਸ ਮਹੀਨੇ ਘਾਤਕ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।
ਸੂਤਰਾਂ ਅਨੁਸਾਰ ਰਾਜ ਵਿਧਾਨ ਸਭਾ ਦੇ ਸਪੀਕਰ ਹ੍ਰਿਦਯ ਨਾਰਾਇਣ ਦੀਕਸ਼ਿਤ ਪਹਿਲਾਂ ਹੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਕਰ ਚੁੱਕੇ ਹਨ ਅਤੇ ਦੋਵੇਂ ਸਿਧਾਂਤਕ ਤੌਰ 'ਤੇ ਇਸ 'ਤੇ ਸਹਿਮਤ ਹੋ ਗਏ ਹਨ।