ਪੰਜਾਬ

punjab

ETV Bharat / bharat

ਯੂਪੀ ਪੁਲਿਸ ਨੇ ਕਮਲੇਸ਼ ਤਿਵਾੜੀ ਕਤਲ ਕੇਸ ਵਿੱਚ 2 ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ - Maharashtra ATS

ਕਮਲੇਸ਼ ਤਿਵਾੜੀ ਕਤਲ ਕੇਸ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਪੁਲਿਸ ਨੇ ਅਸ਼ਫਾਕ ਅਤੇ ਮੋਇਨੂਦੀਨ ਨਾਂਅ ਦੇ 2 ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਹਿੰਦੂ ਸਮਾਜ ਪਾਰਟੀ ਦੇ ਨੇਤਾ ਦੇ ਕਤਲ ਕੇਸ ਵਿੱਚ ਕਥਿਤ ਤੌਰ 'ਤੇ ਸ਼ਾਮਲ ਦੋਵਾਂ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ 2.5 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ।

ਫ਼ੋਟੋ

By

Published : Oct 22, 2019, 10:44 AM IST

ਲਖਨਊ (ਉੱਤਰ ਪ੍ਰਦੇਸ਼): ਉੱਤਰ ਪ੍ਰਦੇਸ਼ ਪੁਲਿਸ ਨੇ ਸੋਮਵਾਰ ਨੂੰ ਹਿੰਦੂ ਸਮਾਜ ਪਾਰਟੀ ਦੇ ਨੇਤਾ ਕਮਲੇਸ਼ ਤਿਵਾੜੀ ਦੇ ਕਤਲ ਕੇਸ ਵਿੱਚ ਕਥਿਤ ਤੌਰ ’ਤੇ ਸ਼ਾਮਲ ਦੋ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਹਰੇਕ ਨੂੰ 2.5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਪੁਲਿਸ ਨੇ ਅਸ਼ਫਾਕ ਅਤੇ ਮੋਇਨੂਦੀਨ ਨਾਂਅ ਦੇ ਦੋ ਸ਼ੱਕੀਆਂ ਵਿਅਕਤੀਆਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ।

ਮਹਾਰਾਸ਼ਟਰ ਏਟੀਐਸ ਨੇ ਜਾਣਕਰੀ ਦਿੰਦੀਆਂ ਕਿਹਾ ਕਿ ਯੂਪੀ ਪੁਲਿਸ ਵੱਲੋਂ ਕਮਲੇਸ਼ ਤਿਵਾੜੀ ਕਤਲ ਕੇਸ ਵਿੱਚ ਸਯਦ ਅਸੀਮ ਅਲੀ ਨਾਂਅ ਦੇ ਇੱਕ ਮੁਲਜ਼ਮ ਨੂੰ ਨਾਗਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ: INX ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਚਿਦੰਬਰਮ ਦੀ ਪਟੀਸ਼ਨ ’ਤੇ ਹੋਵੇਗੀ ਸੁਣਵਾਈ

ਇਸ ਤੋਂ ਪਹਿਲਾਂ ਯੂਪੀ ਪੁਲਿਸ ਨੇ ਐਤਵਾਰ ਨੂੰ ਅਹਿਮਦਾਬਾਦ ਦੀ ਅਦਾਲਤ ਤੋਂ 72 ਘੰਟਿਆਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਇਸ ਕੇਸ ਦੇ 3 ਹੋਰ ਮੁਲਜ਼ਮਾਂ ਨੂੰ ਗੁਜਰਾਤ ਤੋਂ ਲਖਨਊ ਲੈ ਕੇ ਆਈ ਹੈ।

ABOUT THE AUTHOR

...view details