ਨਵੀਂ ਦਿੱਲੀ : ਕਾਂਗਰਸ ਵੱਲੋਂ ਬਾਲੀਵੁੱਡ ਦੀ ਅਦਾਕਾਰਾ ਉਰਮੀਲਾ ਮਾਤੋਂਡਕਰ ਨੂੰ ਲੋਕ ਸਭਾ ਚੋਣਾਂ ਦਾ ਉਮੀਦਵਾਰ ਬਣਾਇਆ ਗਿਆ ਹੈ। ਉਰਮੀਲਾ ਵੱਲੋਂ ਮੁੰਬਈ ਤੋਂ ਚੋੜ ਲੜਨ ਦੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਮੁੰਬਈ ਤੋਂ ਚੋਣ ਲੜੇਗੀ ਉਰਮੀਲਾ ਮਾਤੋਂਡਕਰ - URMILA MATONDKAR
ਹਾਲ ਹੀ ਵਿੱਚ ਬਾਲੀਵੁੱਡ ਦੀ ਅਦਾਕਾਰਾ ਉਰਮੀਲਾ ਮਾਤੋਂਡਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ ਸੀ। ਕਾਂਗਰਸ ਪਾਰਟੀ ਨੇ ਉਰਮੀਲਾ ਨੂੰ ਲੋਕਸਭਾ ਚੋਣਾਂ ਵਜੋਂ ਉਮੀਦਵਾਰ ਐਲਾਨ ਕੀਤਾ ਹੈ। ਉਰਮੀਲਾ ਉੱਤਰੀ ਮੁੰਬਈ ਤੋਂ ਚੋਣ ਲੜੇਗੀ।
ਮੀਡੀਆ ਰਿਪੋਰਟ ਦੇ ਮੁਤਾਬਕ ਤਿੰਨ ਦਿਨ ਪਹਿਲਾਂ ਹੀ ਉਰਮੀਲਾ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ੀਪ ਹਾਸਲ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਉਰਮੀਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਭਰਵਾਂ ਹੁੰਗਾਰਾ ਦਿੱਤਾ।
ਜ਼ਿਕਰਯੋਗ ਹੈ ਕਿ ਉਰਮੀਲਾ ਦੇ ਉੱਤਰੀ ਮੁੰਬਈ ਤੋਂ ਚੋਣ ਲੜੇ ਜਾਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਇਥੇ ਉਨ੍ਹਾਂ ਦਾ ਸਿੱਧਾ ਮੁਕਾਬਲਾ ਭਾਜਪਾ ਦੇ ਮੌਜੂਦਾ ਸਾਂਸਦ ਗੋਪਾਲ ਸ਼ੈੱਟੀ ਨਾਲ ਹੋਵੇਗਾ। ਭਾਜਪਾ ਵੱਲੋਂ ਇਸ ਵਾਰ ਵੀ ਗੋਪਾਲ ਸ਼ੈੱਟੀ ਨੂੰ ਇਥੋ ਉਮੀਦਵਾਰ ਐਲਾਨ ਕੀਤਾ ਗਿਆ ਹੈ ਅਤੇ ਇਥੇ ਦੀ ਸੀਟ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ।