ਬਾਲੀਵੁਡ ਅਦਾਕਾਰਾ ਉਰਮਿਲਾ ਮਾਤੋਂਡਕਰ ਕਾਂਗਰਸ 'ਚ ਹੋਈ ਸ਼ਾਮਲ - rahul gandhi
ਅਦਾਕਾਰਾ ਉਰਮਿਲਾ ਮਾਤੋਂਡਕਰ ਬੁੱਧਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਹੋਈ ਉਰਮੀਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ।
ਨਵੀਂ ਦਿੱਲੀ: ਬਾਲੀਵੁਡ ਦੀ ਮਸ਼ਹੂਰ ਅਦਾਕਾਰਾ ਉਰਮਿਲਾ ਮਾਤੋਂਡਕਰ ਬੁੱਧਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਉਰਮਿਲਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ।
ਫਿਲਹਾਲ ਉਰਮੀਲਾ ਵੱਲੋਂ ਕਿਸ ਲੋਕ ਸਭਾ ਸੀਟ ਤੋਂ ਲੜੀ ਜਾਵੇਗੀ ਇਸ ਬਾਰੇ ਸਥਿਤੀ ਸਾਫ਼ ਨਹੀਂ ਕੀਤੀ ਗਈ। ਕਿਆਸ ਲਗਾਏ ਜਾ ਰਹੇ ਹਨ ਲੋਕ ਸਭਾ ਚੋਣਾਂ 2019 'ਚ ਉਰਮਿਲਾ ਮਾਤੋਂਡਕਰ ਕਾਂਗਰਸ ਦੀ ਟਿਕਟ 'ਤੇ ਉੱਤਰੀ ਮੁੰਬਈ ਤੋਂ ਚੋਣ ਲੜ ਸਕਦੀ ਹੈ।
ਜ਼ਿਕਰਯੋਗ ਹੈ ਕਿ ਮੁੰਬਈ ਦੀਆਂ 6 ਲੋਕ ਸਭਾ ਸੀਟਾਂ 'ਤੇ 29 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਜੇ ਉਰਮਿਲਾ ਮਾਤੋਂਡਕਰ ਉੱਤਰੀ ਮੁੰਬਈ ਤੋਂ ਚੋਣ ਲੜਦੀ ਹੈ ਤਾਂ ਉਸ ਦੀ ਟੱਕਰ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਗੋਪਾਲ ਸ਼ੈੱਟੀ ਨਾਲ ਹੋਵੋਗੀ ਤੇ ਇਸ ਸੀਟ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ।