ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਭਾਰਤ ਦੌਰੇ 'ਤੇ ਹਨ। ਇੱਥੇ ਉਹ ਪਹਿਲਾਂ ਭਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣਗੇ।
ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪੀਓ ਤਿੰਨ ਦਿਨਾਂ ਭਾਰਤ ਦੌਰੇ 'ਤੇ - Pompeo on three-days visit to India
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤਿੰਨ ਦਿਨਾਂ ਭਾਰਤ ਦੌਰੇ 'ਤੇ ਆ ਰਹੇ ਹਨ। ਚੋਣਾਂ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਇਹ ਪਹਿਲੀ ਉੱਚ-ਪੱਧਰੀ ਮੁਲਾਕਾਤ ਹੋਵੇਗੀ।
ਫ਼ਾਈਲ ਫ਼ੋਟੋ।
ਚੋਣਾਂ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਇਹ ਪਹਿਲੀ ਉੱਚ-ਪੱਧਰੀ ਗੱਲਬਾਤ ਹੋਵੇਗੀ। ਇਸ ਦੌਰਾਨ ਉਹ ਰਣਨੀਤਿਕ ਸਾਂਝੇਦਾਰੀ ਮਜ਼ਬੂਤ ਕਰਨ ਲਈ ਭਾਰਤੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ।
ਅਮਰੀਕੀ ਵਿਦੇਸ਼ ਮੰਤਰੀ ਦਾ ਇਹ ਦੌਰਾ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ 28 ਤੇ 29 ਨੂੰ ਜਾਪਾਨ ਦੇ ਓਸਾਕਾ ਚ ਜੀ-20 ਸ਼ਿਖ਼ਰ ਸੰਮੇਲਨ 'ਚ ਹੋਣ ਵਾਲੀ ਮੁਲਾਕਾਤ ਤੋਂ ਪਹਿਲਾਂ ਹੋ ਰਿਹਾ ਹੈ।