ਚੰਡੀਗੜ੍ਹ: ਵੰਦੇ ਭਾਰਤ ਮਿਸ਼ਨ ਤਹਿਤ ਇੱਕ ਵਿਸ਼ੇਸ਼ ਉਡਾਣ ਕੁਵੈਤ ਵਿੱਚ ਫਸੇ 175 ਭਾਰਤੀਆਂ ਨੂੰ ਲੈ ਕੇ ਭਾਰਤ ਪਰਤੀ ਹੈ। ਕੁਵੈਤ ਤੋਂ ਭਾਰਤੀਆਂ ਨੂੰ ਲੈ ਕੇ ਆ ਰਿਹਾ ਗੋਏਅਰ ਫਲਾਈਟ ਨੰਬਰ G8 7320 ਐਤਵਾਰ ਨੂੰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਉਤਰਿਆ ਸੀ।
ਵੰਦੇ ਭਾਰਤ ਮਿਸ਼ਨ ਤਹਿਤ ਕੁਵੈਤ 'ਚ ਫਸੇ 175 ਭਾਰਤੀਆਂ ਨੂੰ ਲਿਆਂਦਾ ਗਿਆ ਵਾਪਸ - vande bharat fligh
ਵੰਦੇ ਭਾਰਤ ਮਿਸ਼ਨ ਤਹਿਤ ਕੁਵੈਤ ਵਿੱਚ ਫਸੇ 175 ਭਾਰਤੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਇਸ ਮਿਸ਼ਨ ਤਹਿਤ ਹੁਣ ਤਕ ਵਿਦੇਸ਼ਾਂ 'ਚ ਫਸੇ 5,80,000 ਭਾਰਤੀਆਂ ਨੂੰ ਭਾਰਤ ਵਾਪਸ ਪਰਤੇ ਹਨ।
ਵਾਪਸ ਆਏ ਭਾਰਤੀਆਂ 'ਚੋਂ ਵਧੇਰੇ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਨਾਲ ਸੰਬੰਧਤ ਹਨ। ਇਹ ਯਾਤਰੀ ਸੂਬਾ ਸਰਕਾਰਾਂ ਦੇ ਨੁਮਾਇੰਦਿਆਂ ਅਧੀਨ ਆਪੋ ਆਪਣੇ ਜ਼ਿਲ੍ਹੇ 'ਚ ਪਹੁੰਚਣਗੇ, ਜਿੱਥੇ ਸਰਕਾਰ ਦੀਆਂ ਹਦਾਇਤਾਂ ਅਤੇ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾਵੇਗਾ।
ਵਿਦੇਸ਼ ਮੰਤਰਾਲਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵੰਦੇ ਭਾਰਤ ਮਿਸ਼ਨ ਤਹਿਤ ਹੁਣ ਤਕ 5,80,000 ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੇ ਮਿਸ਼ਨ ਭਾਰਤ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦਾ ਪਹਿਲਾ ਪੜਾਅ 7 ਮਈ ਤੋਂ ਸ਼ੁਰੂ ਹੋਇਆ ਸੀ।