ਸ੍ਰੀਨਗਰ : ਪਾਕਿਸਤਾਨ ਫੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ਨੇੜੇ ਸਰਹੱਦੀ ਰੇਖਾ 'ਤੇ ਗੋਲਾਬਾਰੀ ਕੀਤੀ ਹੈ। ਪਾਕਿਸਤਾਨ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਛੋਟੇ ਹਥਿਆਰ ਅਤੇ ਮੋਰਟਾਰ ਵੀ ਸੁੱਟੇ। ਜਵਾਬੀ ਕਾਰਵਾਈ ਕਰਦਿਆਂ ਭਾਰਤੀ ਫੌਜ ਵੱਲੋਂ ਗੋਲਾਬਾਰੀ ਜਾਰੀ ਹੈ।
ਜੰਮੂ ਕਸ਼ਮੀਰ: ਬਾਲਾਕੋਟ 'ਚ ਪਕਿਸਤਾਨ ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ - ਜੰਮੂ ਕਸ਼ਮੀਰ
ਪਾਕਿਸਤਾਨ ਨੇ ਮੁੜ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨ ਫੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ਨੇੜੇ ਸਰਹੱਦ 'ਤੇ ਗੋਲਾਬਾਰੀ ਕੀਤੀ ਹੈ। ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕਰਦਿਆਂ ਗੋਲਾਬਾਰੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਾਕਿਸਤਾਨ ਫੌਜ ਨੇ ਸਵੇਰੇ 6 ਵਜ ਕੇ 15 ਮਿੰਟ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਫੌਜ ਨੇ ਵੀ ਪਾਕਿਸਤਾਨ ਵਿਰੁੱਧ ਗੋਲਾਬਾਰੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਭਾਰਤ ਅਤੇ ਚੀਨ ਵਿਚਾਲੇ ਜਾਰੀ ਸਰਹੱਦੀ ਵਿਵਾਦ ਦੇ ਦੌਰਾਨ ਪਾਕਿਸਤਾਨ ਵੱਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੇ ਬਾਰਾਮੂਲਾ ਜ਼ਿਲ੍ਹੇ ਦੇ ਰਾਮਪੁਰ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਚਾਰ ਨਾਗਰਿਕ ਜ਼ਖ਼ਮੀ ਹੋਏ ਸਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦੇ ਸਿਲਸਿਲੇ ਵਿੱਚ, ਫੌਜ ਦੇ ਇੱਕ ਬੁਲਾਰੇ ਨੇ ਦੱਸਿਆ ਕਿ 20 ਜੂਨ ਵੀ ਪਾਕਿਸਤਾਨ ਨੇ ਬਿਨ੍ਹਾਂ ਕਿਸੇ ਉਕਸਾਵੇ ਦੇ, ਰਾਮਪੁਰ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਹਥਿਆਰ ਚਲਾਏ।