ਪੰਜਾਬ

punjab

ETV Bharat / bharat

ਉੜੀਸਾ: ਰੈਗਿੰਗ ਮਾਮਲੇ 'ਚ 52 ਵਿਦਿਆਰਥੀਆਂ ਨੂੰ ਜੁਰਮਾਨਾ, ਵੀਡੀਓ ਵਾਇਰਲ - ਰੈਗਿੰਗ

ਇੱਕ ਤੋਂ ਬਾਅਦ ਇੱਕ ਰੈਗਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਯੂਪੀ ਦੇ ਸੈਫ਼ਈ ਤੋਂ ਬਾਅਦ ਭੁਵਨੇਸ਼ਵਰ ਵਿੱਚ ਵੀ ਰੈਗਿੰਗ ਦੀ ਖ਼ਬਰ ਸਾਹਮਣੇ ਆਈ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ 52 ਲੋਕਾਂ ਉੱਤੇ ਜੁਰਮਾਨਾ ਲਗਾਇਆ ਗਿਆ ਹੈ। ਉੱਥੇ ਹੀ 10 ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਤੋਂ ਵੀ ਰੋਕਿਆ ਗਿਆ ਹੈ।

ਰੈਗਿੰਗ ਮਾਮਲੇ 'ਚ 52 ਵਿਦਿਆਰਥੀਆਂ ਨੂੰ ਜੁਰਮਾਨਾ

By

Published : Aug 23, 2019, 8:03 PM IST

ਭੁਵਨੇਸ਼ਵਰ: ਰੈਗਿੰਗ ਬੈਨ ਹੋਣ ਤੋਂ ਬਾਅਦ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰੈਗਿੰਗ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਤੋਂ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਟੈਕਨੀਕਲ ਯੂਨੀਵਰਸਿਟੀ ਵਿੱਚ ਸੀਨੀਅਰਜ਼ ਨੇ ਜੂਨੀਅਰਜ਼ ਦੀ ਰੈਗਿੰਗ ਕੀਤੀ। ਇਸਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਇਸ ਮਾਮਲੇ ਉੱਤੇ ਤੁਰੰਤ ਕਾਰਵਾਈ ਕਰਦੇ ਹੋਏ 52 ਵਿਦਿਆਰਥੀਆਂ ਉੱਤੇ ਜੁਰਮਾਨਾ ਲਗਾਇਆ ਗਿਆ ਹੈ।

ਉੜੀਸਾ ਦੇ ਸਕਿੱਲ ਡਿਵਲਪਮੈਂਟ ਅਤੇ ਤਕਨੀਕੀ ਸਿੱਖਿਆ ਮੰਤਰੀ ਪ੍ਰੇਮਾਨੰਦ ਨਾਇਕ ਨੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸਦੇ ਤੁਰੰਤ ਬਾਅਦ ਯੂਨੀਵਰਸਿਟੀ ਨੇ ਐਕਸ਼ਨ ਲਿਆ ਅਤੇ 10 ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ। ਇਸਦੇ ਨਾਲ ਹੀ 52 ਵਿਦਿਆਰਥੀਆਂ ਉੱਤੇ ਦੋ-ਦੋ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਵੀਡੀਓ ਵੇਖਣ ਲਈ ਕਲਿੱਕ ਕਰੋ

ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਕਿ ਇਹ ਘਟਨਾ ਵੀਰ ਇੰਦਰ ਸਾਈਂ ਯੂਨੀਵਰਸਿਟੀ ਆਫ਼ ਤਕਨਾਲਾਜੀ ਦੀ ਹੈ। ਇਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀ ਅੱਧੇ ਕੱਪੜਿਆਂ ਵਿੱਚ ਡਾਂਸ ਕਰ ਰਹੇ ਹਨ ਅਤੇ ਹੋਰ ਵਿਦਿਆਰਥੀ ਉਨ੍ਹਾਂ ਨੂੰ ਵੇਖ ਰਹੇ ਹਨ। ਇਸ ਯੂਨੀਵਰਸਿਟੀ ਤੋਂ ਸਾਹਮਣੇ ਆਉਣ ਵਾਲਾ ਇਸ ਤਰ੍ਹਾਂ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਬੀਤੇ ਸਾਲ ਵੀ ਅਜਿਹੀ ਘਟਨਾ ਸਾਹਮਣੇ ਆਈ ਸੀ।

ਦੱਸ ਦਈਏ ਕਿ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੀ ਸੈਫ਼ਈ ਮੈਡੀਕਲ ਯੂਨੀਵਰਸਿਟੀ ਤੋਂ ਵੀ ਰੈਗਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਵਿੱਚ ਵਿਦਿਆਰਥੀਆਂ ਨੂੰ ਗੰਜਾ ਕਰ ਕੇ ਕੈਂਪਸ ਵਿੱਚ ਘੁਮਾਇਆ ਗਿਆ ਸੀ।

ABOUT THE AUTHOR

...view details