ਪੰਜਾਬ

punjab

ETV Bharat / bharat

ਪੱਛਮ ਬੰਗਾਲ ਵਿਧਾਨਸਭਾ ਦਾ ਇੱਕ ਮੁਲਾਜ਼ਮ ਕੋਰੋਨਾ ਪੌਜ਼ੀਟਿਵ, 10 ਦਿਨਾਂ ਲਈ ਬੰਦ

ਵਿਧਾਨ ਸਭਾ ਵਿੱਚ ਇੱਕ ਕਰਮਚਾਰੀ ਦੀ ਕੋਰੋਨਾ ਪੌਜ਼ੀਟਿਵ ਰਿਪੋਰਟ ਆਈ ਹੈ ਜਿਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਬਿਮਨ ਬੰਦੋਪਾਧਿਆਏ ਨੇ ਵਿਧਾਨ ਸਭਾ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਹੈ।

ਪੱਛਮ ਬੰਗਾਲ ਵਿਧਾਨਸਭਾ ਦਾ ਇੱਕ ਮੁਲਾਜ਼ਮ ਕੋਰੋਨਾ ਪੌਜ਼ੀਟਿਵ,  10 ਦਿਨਾਂ ਲਈ ਬੰਦ
ਪੱਛਮ ਬੰਗਾਲ ਵਿਧਾਨਸਭਾ ਦਾ ਇੱਕ ਮੁਲਾਜ਼ਮ ਕੋਰੋਨਾ ਪੌਜ਼ੀਟਿਵ, 10 ਦਿਨਾਂ ਲਈ ਬੰਦ

By

Published : Jul 16, 2020, 2:01 PM IST

ਕੋਲਕਾਤਾ: ਪੱਛਮ ਬੰਗਾਲ ਵਿਧਾਨਸਭਾ ਦਾ ਇੱਕ ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ।ਇਸ ਕਰਕੇ ਵਿਧਾਨ ਸਭਾ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਬਿਮਨ ਬੰਦੋਪਾਧਿਆਏ ਨੇ ਦਿੱਤੀ।

ਬੁੱਧਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਬਿਮਨ ਬੰਦੋਪਾਧਿਆਏ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਕੰਮ ਕਰਨ ਵਾਲਾ ਟਾਈਪਿਸਟ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਕਾਰਨ ਵਿਧਾਨ ਸਭਾ ਨੂੰ 10 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ 10 ਦਿਨਾਂ ਤੱਕ ਵਿਧਾਨ ਸਭਾ ਦੇ ਸਾਰੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਹੈ।

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਨਿਰਧਾਰਿਤ ਪ੍ਰੋਟੋਕੋਲ ਦਾ ਪਾਲਣ ਕਰਨ ਤੇ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਵਿਧਾਨ ਸਭਾ ਨੂੰ 27 ਜੁਲਾਈ ਨੂੰ ਦੁਬਾਰਾ ਫਿਰ ਤੋਂ ਖੋਲ੍ਹਿਆ ਜਾਵੇਗਾ। ਵਿਧਾਨ ਸਭਾ ਦੇ ਕਰੀਬ 22 ਕਰਮਚਾਰੀਆਂ ਨੂੰ ਘਰ ਵਿੱਚ ਕੁਆਰੰਟੀਨ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਾਰੇ ਕਰਮਚਾਰੀ ਇੱਕ ਹੀ ਬੱਸ ਵੀ ਆਉਣ-ਜਾਣ ਕਰਦੇ ਸੀ।

ਜ਼ਿਕਰਯੋਗ ਹੈ ਕਿ ਪੱਛਮ ਬੰਗਾਲ ਵਿੱਚ ਕੁੱਲ 32,838 ਕੋਰੋਨਾ ਦੇ ਮਾਮਲੇ ਹਨ। ਜ਼ਿਨ੍ਹਾਂ ਵਿੱਚੋਂ 19,931 ਮਰੀਜ਼ ਠੀਕ ਹੋ ਚੁੱਕੇ ਹਨ ਤੇ 980 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:ਗੁਜਰਾਤ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ABOUT THE AUTHOR

...view details