ਕੋਲਕਾਤਾ: ਪੱਛਮੀ ਬੰਗਾਲ ਵਿੱਚ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸਰਹੱਦ ਨੇੜੇ ਬੰਗਲਾਦੇਸ਼ੀ ਤਸਕਰਾਂ ਨੇ ਭਾਰਤੀ ਬੀਐਸਐਫ਼ ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਬੀਐਸਐਫ਼ ਦੇ 3 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਘਟਨਾ ਰਾਜ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੀਐਸਐਫ ਦੀ ਬਾਂਸੀਘਾਟਾ ਚੌਕੀ ਨੇੜੇ 3-4 ਜੁਲਾਈ ਦੀ ਦਰਮਿਆਨੀ ਰਾਤ ਨੂੰ ਵਾਪਰੀ।
ਉਨ੍ਹਾਂ ਕਿਹਾ ਕਿ ਬੀਐਸਐਫ ਦੀ 107ਵੀਂ ਬਟਾਲੀਅਨ ਦੇ ਜਵਾਨ ਸਰਹੱਦੀ ਖੇਤਰ ਵਿੱਚ ਸਨ ਜਦੋਂ ਰਾਤ ਦੇ ਹਨੇਰੇ ਵਿੱਚ (ਸ਼ਾਮ ਕਰੀਬ ਸਾਢੇ ਤਿੰਨ ਵਜੇ) 10-12 ਬੰਗਲਾਦੇਸ਼ੀ ਤਸਕਰ ਵੇਖੇ ਗਏ ਤਾਂ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਸਕਰਾਂ ਨੇ ਬੀਐਸਐਫ ਦੀ ਟੁਕੜੀ ਨੂੰ ਘੇਰ ਲਿਆ ਅਤੇ ਜਵਾਨਾਂ 'ਤੇ ਬੇਰਹਿਮੀ ਨਾਲ ਬਾਂਸ ਦੀਆਂ ਲਾਠੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿੱਚ 3 ਸੈਨਿਕ ਜ਼ਖਮੀ ਹੋਏ ਹਨ।