ਪੰਜਾਬ

punjab

ETV Bharat / bharat

ਪਾਕਿਸਤਾਨ ਨੂੰ ਉਸ ਦੇ ਇਰਾਦਿਆਂ ਚ ਸਫ਼ਲ ਨਹੀਂ ਹੋਣ ਦਵਾਂਗੇ- ਲੈਫਟੀਨੈਂਨਟ ਜਨਰਲ ਰਣਬੀਰ ਸਿੰਘ - jammu and kashmir

ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ 'ਤੇ ਲੈਫਟੀਨੈਂਨਟ ਜਨਰਲ ਰਣਬੀਰ ਸਿੰਘ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਦੇ ਸੁੰਦਰਬਨੀ ਸੈਕਟਰ ਦਾ ਦੌਰਾ ਕੀਤਾ ਅਤੇ ਸੁਰੱਖਿਆ ਬਲਾਂ ਨੂੰ ਮਿਲ ਉਨ੍ਹਾਂ ਦਾ ਹੌਸਲਾ ਵਧਾਇਆ।

ਫੋਟੋ

By

Published : Sep 14, 2019, 9:27 PM IST

ਸ਼੍ਰੀਨਗਰ: ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਦੇ ਸੁੰਦਰਬਨੀ ਸੈਕਟਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਆਗੂ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਚਾਰੇ ਦੀ ਤਰ੍ਹਾਂ ਵਰਤ ਰਹੇ ਹਨ।

ਰਾਜੌਰੀ ਪਹੁੰਚੇ ਲੈਫਟੀਨੈਂਨਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ 5 ਅਗਸਤ ਨੂੰ ਭਾਰਤ ਰਾਹੀਂ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਲਗਾਤਾਰ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਪਰ ਉਸ ਦੇ ਇਰਾਦਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਰਣਬੀਰ ਸਿੰਘ ਨੇ ਕਿਹਾ ਕਿ ਮਖਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਕਿਸੇ ਦੇ ਦਬਾਅ 'ਚ ਆ ਕੇ ਪਾਕਿਸਤਾਨ ਦਾ ਸਾਥ ਨਹੀਂ ਦੇਣਾ ਚਾਹੀਦਾ ਸੱਗੋਂ ਉਨ੍ਹਾਂ ਨੂੰ ਕਰਾਰਾ ਜਵਾਬ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਘਰ ਘਰ ਰੁਜ਼ਗਾਰ ਦੇ ਸੁਪਨੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਪੱਬਾਂ ਭਾਰ

ਆਪਣੇ ਇਸ ਦੌਰੇ ਦੌਰਾਨ ਜਨਰਲ ਰਣਬੀਰ ਸਿੰਘ ਕੰਟਰੋਲ ਰੇਖਾ ਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਮਿਲੇ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

ABOUT THE AUTHOR

...view details