ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਦੇ ਸਾਂਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਦੇ ਨਾਲ ਹੀ ਕੇਂਦਰ ਸਰਕਾਰ ਦੇ ਅਗਲੇ ਕੰਮ ਲਈ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ। ਦਰਅਸਲ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਅਨੁਛੇਦ 370 ਹਟਾਉਣ, ਤਿੰਨ ਤਲਾਕ ਦੀ ਪ੍ਰਥਾ ਖ਼ਤਮ ਕਰਨ ਅਤੇ ਨਾਗਰਿਕਤਾ ਸੋਧ ਬਿੱਲ ਲਿਆਉਣ ਦਾ ਦਾਅਵਾ ਕੀਤਾ ਸੀ। ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਜਿੱਤਣ ਦੇ 7 ਮਹੀਨਿਆਂ ਬਾਅਦ ਹੀ ਇਨ੍ਹਾਂ ਤਿੰਨਾਂ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ।
ਅਜਿਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਅਗਲੇ ਕਦਮ ਨੂੰ ਲੈ ਕੇ ਪਹਿਲਾਂ ਹੀ ਚਰਚਾ ਛਿੜ ਚੁੱਕੀ ਹੈ। ਇਹ ਵਿੱਚ ਸੁਣਨ ਵਿੱਚ ਆਇਆ ਹੈ ਕਿ ਪਾਰਟੀ ਯੂਨੀਫਾਰਮ ਸਿਵਲ ਕੋਡ ਦੇ ਮਾਮਲੇ ਅੱਗੇ ਵੱਧ ਸਕਦੀ ਹੈ ਹਾਲਾਂਕਿ ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਅਜੇ ਪਾਰਟੀ ਦਾ ਪਹਿਲਾ ਕੰਮ ਪੂਰੇ ਦੇਸ਼ ਵਿੱਚ ਐਨਆਰਸੀ ਲਾਗੂ ਕਰਨਾ ਹੈ।