ਨਵੀਂ ਦਿੱਲੀ: ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲੋਕ ਲਭਾ ਵਿੱਚ ਖੇਤੀ ਬਿੱਲ ਪਾਸ ਹੋਣ ਦੇ ਵਿਰੋਧ ਵਿੱਚ ਆਪਣੇ ਵਿਧਾਇਕ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾ ਟਵੀਟ ਕਰ ਇਸ ਬਾਰੇ ਪੁਸ਼ਟੀ ਕੀਤੀ।
ਇਸੇ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ 'ਤੇ ਨਿਸ਼ਾਨੇ ਵਿੰਨ੍ਹੇ।
ਉਨ੍ਹਾਂ ਸੰਸਦ ਮੈਂਬਰ ਹਰਸਮਿਰਤ ਕੌਰ ਬਦਲ ਦੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਖੇਤੀ ਆਰਡੀਨੈਂਸ ਨੂੰ ਲੈ ਕੇ ਕੈਬਿਨੇਟ ਦੀ ਮੀਟਿੰਗ ਹੋ ਰਹੀ ਸੀ, ਉਦੋਂ ਹਰਸਿਮਰਤ ਬਾਦਲ ਕਿੱਥੇ ਸੀ। ਉਸ ਨੂੰ ਇਸ ਵਿਰੁੱਧ ਆਵਾਜ਼ ਚੁੱਕਣੀ ਚਾਹੀਦੀ ਸੀ।
ਦੱਸ ਦਈਏ ਕਿ ਬੀਤੇ ਦਿਨ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ।