ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਾਕਿਸਤਾਨ ਅਧਿਕ੍ਰਿਤ ਕਸ਼ਮੀਰ (PoK) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ PoK ਭਾਰਤ ਦਾ ਹਿੱਸਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇੱਕ ਦਿਨ ਉਹ ਭਾਰਤ ਦੇ ਅਧਿਕਾਰ ਖੇਤਰ ਵਿੱਚ ਹੋਵੇਗਾ। ਵਿਦੇਸ਼ ਮੰਤਰਾਲੇ ਦੇ 100 ਦਿਨ ਦੇ ਕੰਮਕਾਜ ਦਾ ਲੇਖਾ-ਜੋਖਾ ਦਿੰਦਿਆਂ ਵਿਦੇਸ਼ ਮੰਤਰੀ ਨੇ ਇਹ ਗੱਲ ਕਹੀ।
ਇਸ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਅੱਗੇ ਵੱਧ ਚੁੱਕੇ ਹਨ। ਉਨ੍ਹਾ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਹਾਂ ਦੇਸ਼ਾਂ ਵਿਚਕਾਰ ਸਬੰਧਾਂ ਦੀ ਸਥਿਤੀ ਬਹੁਤ ਚੰਗੀ ਹੈ। ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਐਤਵਾਰ ਨੂੰ ਹਿਊਸਟਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਹਾਉਡੀ, ਮੋਦੀ!' ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣਗੇ ਜੋ ਕਿ ਬਹੁਤ ਹੀ ਸਨਮਾਨ ਦੀ ਗੱਲ ਹੈ।"