ਚੇਨੱਈ: ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ ਨੇ ਨਵੀਂ ਸਿੱਖਿਆ ਨੀਤੀ 2020 ਨੂੰ ਦਰਦਨਾਕ ਅਤੇ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਤਾਮਿਲਨਾਡੂ ਵਿੱਚ 3 ਭਸ਼ਾਵਾਂ ਦਾ ਫਾਰਮੂਲਾ ਲਾਗੂ ਨਹੀਂ ਹੋਣ ਦਿਆਂਗੇ।
ਮੁੱਖ ਮੰਤਰੀ ਨੇ ਨਵੀਂ ਸਿੱਖਿਆ ਨੀਤੀ ਨੂੰ ਆਪਣੇ ਰਾਜ ਵਿੱਚ ਲਾਗੂ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪੀਐਮ ਨਰਿੰਦਰ ਮੋਦੀ ਨੂੰ ਇਸ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਨੂੰ ਆਪਣੀਆਂ ਨੀਤੀਆਂ ਦੇ ਮੁਤਾਬਕ ਲਾਗੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੂਬਾ ਪਹਿਲਾਂ ਹੀ 2 ਭਾਸ਼ਾ ਦੇ ਫਾਰਮੂਲੇ ਨੂੰ ਅਪਣਾਅ ਰਿਹਾ ਹੈ ਜਿਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।