ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ 25 ਮਈ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕਰਨ ਤੋਂ ਤਿੰਨ ਦਿਨ ਬਾਅਦ ਸ਼ਨਿੱਚਵਾਰ ਨੂੰ ਕਿਹਾ ਕਿ ਭਾਰਤ ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰੇਗਾ।
ਭਾਰਤ ਵਿਚ 25 ਮਾਰਚ ਤੋਂ ਸਾਰੀਆਂ ਨਿਰਧਾਰਤ ਵਪਾਰਕ ਯਾਤਰੀਆਂ ਦੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਮੋਦੀ ਸਰਕਾਰ ਨੇ ਨਾਵਲ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਤਾਲਾਬੰਦੀ ਕਰ ਦਿੱਤੀ ਸੀ।