ਪੰਜਾਬ

punjab

ETV Bharat / bharat

ਝਾਰਖੰਡ ਵਿਧਾਨ ਸਭਾ ਚੋਣਾਂ: ਰਾਹੁਲ ਗਾਂਧੀ ਨੂੰ ਮੁੜ ਯਾਦ ਆਏ ਕਿਸਾਨ - jharkhand assembly elections

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸੂਬੇ ਵਿੱਚ ਸੱਤਾ 'ਚ ਆਉਣ 'ਤੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ਼।

rahul gandhi
ਫ਼ੋਟੋ

By

Published : Dec 12, 2019, 6:08 PM IST

ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਕੇਂਦਰ ਸਰਕਾਰ ਨੂੰ ਚੁਣੀਂਦਾ ਪੂੰਜੀਪਤੀਆਂ ਲਈ ਕੰਮ ਕਰਨ ਵਾਲਾ ਦੱਸਦਿਆਂ ਰਾਹੁਲ ਨੇ ਐਲਾਨ ਕੀਤਾ ਕਿ ਜੇ ਝਾਰਖੰਡ ਵਿੱਚ ਕਾਂਗਰਸ ਦਾ ਗੱਠਜੋੜ ਸੱਤਾ ਵਿਚ ਆਉਂਦਾ ਹੈ, ਤਾਂ ਉਹ ਪਹਿਲਾਂ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰੇਗੀ।

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਸਿੱਧਾ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਸਿਰਫ 15-20 ਪੂੰਜੀਪਤੀਆਂ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ, ਉਸ ਨੇ ਕਾਂਗਰਸ ਦੀ ਅਗਵਾਈ ਵਾਲੀ ਗੱਠਜੋੜ ਦੀ ਸਰਕਾਰ ਬਣਨ 'ਤੇ ਆਦਿਵਾਸੀਆਂ ਦੇ ਪਾਣੀ ਅਤੇ ਜੰਗਲ ਦੀ ਜ਼ਮੀਨ ਦੀ ਰਾਖੀ ਦੀ ਗੱਲ ਵੀ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਅੱਜ ਕੇਂਦਰ ਵਿੱਚ ਕੰਮ ਕਰ ਰਹੀ ਸਰਕਾਰ ਅਸਲ ਵਿੱਚ ਸਰਮਾਏਦਾਰਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਰਕਾਰ ਹੈ। ਉਹ ਝਾਰਖੰਡ ਦੇ ਆਦਿਵਾਸੀਆਂ ਤੋਂ ਜ਼ਮੀਨ ਖੋਹਣ ਅਤੇ ਇਨ੍ਹਾਂ ਉਦਯੋਗਪਤੀਆਂ ਨੂੰ ਦੇਣ ਦਾ ਕੰਮ ਕਰ ਰਹੀ ਹੈ ਪਰ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ।

ABOUT THE AUTHOR

...view details