ਨਵੀਂ ਦਿੱਲੀ: ਵਿੰਗ ਕਮਾਂਡਰ ਅਭਿਨੰਦਨ ਨੂੰ ਅੱਜ ਪਾਕਿਸਤਾਨ ਵੱਲੋਂ ਰਿਹਾਅ ਕਰ ਦਿੱਤਾ ਜਾਵੇਗਾ। ਹਵਾਈ ਫ਼ੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਅਭਿਨੰਦਨ ਨੂੰ ਲੈਣ ਲਈ ਵਾਹਘਾ ਸਰਹੱਦ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਭਿਨੰਦਨ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਜਾਣਗੇ।
ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਅਭਿਨੰਦਨ ਦਾ ਸਵਾਗਤ ਕਰਨ ਲਈ ਉਨ੍ਹਾਂ ਨੂੰ ਅਮ੍ਰਿੰਤਸਰ ਭੇਜਿਆ ਜਾਵੇ। ਪ੍ਰਧਾਨ ਮੰਤਰੀ ਦੇ ਇਜਾਜ਼ਤ ਦੇਣ ਤੋਂ ਬਾਅਦ ਮੁੱਖ ਮੰਤਰੀ ਹੁਣ ਅਭਿਨੰਦਨ ਦਾ ਸਵਾਗਤ ਕਰਨ ਅੰਮ੍ਰਿਤਸਰ ਜਾਣਗੇ।