ਨਵੀਂ ਦਿੱਲੀ: ਪਾਕਿਸਤਾਨੀ ਜਹਾਜ਼ ਐੱਫ-16 ਨੂੰ ਤਬਾਹ ਕਰਨ ਵਾਲੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਹ ਸ੍ਰੀਨਗਰ ਸਥਿਤ ਏਅਰਬੇਸ 'ਤੇ ਤਾਇਨਾਤ ਸਨ।
ਆਭਿਨੰਦਨ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪੱਛਮੀ ਸੈਕਟਰ 'ਚ ਕਿਸੇ ਮਹੱਤਵਪੂਰਣ ਬੇਸ 'ਚ ਤਾਇਤਾਨ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਭਾਰਤੀ ਹਵਾਈ ਫ਼ੌਜ ਨੇ ਅਭਿਨੰਦਨ ਨੂੰ ਵੀਰ ਚੱਕਰ ਨਾਲ ਸਨਮਾਨਤ ਕਰਨ ਲਈ ਸਿਫ਼ਾਰਿਸ਼ ਵੀ ਭੇਜੀ ਹੈ।
ਦੱਸ ਦਈਏ ਕਿ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਨੇ 26 ਫ਼ਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ 'ਚ ਅੱਤਵਾਦੀ ਟਿਕਾਣਿਆਂ 'ਤੇ ਏਅਰ ਸਟ੍ਰਾਈਕ ਕੀਤੀ ਸੀ। ਇਸ ਤੋਂ ਬਾਅਦ 27 ਫਰਵਰੀ ਨੂੰ ਪਾਕਿਸਤਾਨੀ ਹਵਾਈ ਫ਼ੌਜ ਦੇ ਐੱਫ਼-16 ਲੜਾਕੂ ਜਹਾਜ਼ ਭਾਰਤੀ ਹਵਾਈ ਖੇਤਰ 'ਚ ਆ ਗਏ ਸਨ। ਉਸ ਸਮੇਂ ਭਾਰਤੀ ਜਹਾਜ਼ਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਪਾਕਿਸਤਾਨ ਦਾ ਇੱਕ ਐੱਫ-16 ਜਹਾਜ਼ ਤਬਾਹ ਕਰ ਦਿੱਤਾ।
ਪਾਕਿਸਤਾਨ ਦੇ ਐੱਫ-16 ਜਹਾਜ਼ ਨੂੰ ਵਿੰਗ ਕਮਾਂਡਰ ਅਭਿਨੰਦਨ ਨੇ ਤਬਾਹ ਕੀਤਾ ਸੀ ਅਤੇ ਬਾਅਦ ਵਿੱਚ ਉਸ ਦਾ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਜਾ ਡਿੱਗਾ ਜਿੱਥੇ ਪਾਕਿਤਾਸਨੀ ਫ਼ੌਜ ਨੇ ਉਸ ਨੂੰ ਫੜ੍ਹ ਲਿਆ ਪਰ ਬਾਅਦ ਵਿੱਚ ਪਾਕਿ ਫੌ਼ਜ ਨੂੰ ਅਭਿਨੰਦਨ ਨੂੰ ਭਾਰਤ ਵਾਪਸ ਭੇਜ ਦਿੱਤਾ ਸੀ।