ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਈ ਗਈ ਤਾਲਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਹਮਲੇ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ। ਹੁਣ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਲਾਗੂ ਕੀਤਾ ਜਾਵੇਗਾ।
ਯੋਗੀ ਸਰਕਾਰ ਦਾ ਹੁਕਮ, ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ 'ਤੇ ਲੱਗੇਗਾ NSA - ਯੋਗੀ ਸਰਕਾਰ
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਈ ਗਈ ਤਾਲਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਹਮਲੇ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ। ਹਮਲਾ ਕਰਨ ਵਾਲਿਆਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਲਾਗੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਦੇਸ਼ ਵਿੱਚ ਕਈ ਥਾਵਾਂ 'ਤੇ ਪੁਲਿਸ ਅਤੇ ਸਿਹਤ ਕਰਮਚਾਰੀਆਂ 'ਤੇ ਹਮਲੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੱਛਮੀ ਬੰਗਾਲ ਵਿੱਚ ਵੱਖ-ਵੱਖ ਥਾਵਾਂ ਉੱਤੇ ਲੌਕਡਾਊਨ ਲਾਗੂ ਕਰਵਾਉਣ ਦੌਰਾਨ ਹੋਏ ਹਮਲਿਆਂ ਵਿੱਚ 9 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਵੀ ਇੱਕ ਸੈਨਾ ਦੇ ਜਵਾਨ ਨੇ ਕਥਿਤ ਤੌਰ 'ਤੇ ਇੱਕ ਮਹਿਲਾ ਨੂੰ ਗੋਲ਼ੀ ਮਾਰ ਦਿੱਤੀ ਕਿਉਂਕਿ ਉਸ ਦੇ ਰਿਸ਼ਤੇਦਾਰ ਨੇ ਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਨਾਂਅ ਕੋਰੋਨਾ ਮਹਾਮਾਰੀ ਨਾਲ ਸੰਕ੍ਰਮਿਤ ਲੋਕਾਂ ਦੀ ਸੂਚੀ 'ਚ ਸ਼ਾਮਲ ਕੀਤੇ ਸਨ।
ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਵੀ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਾਉਣ ਆਏ 5 ਸਿਹਤ ਕਰਮੀਆਂ 'ਤੇ ਲੋਕਾਂ ਨੇ ਪੱਥਰਬਾਜ਼ੀ ਕੀਤੀ। ਜਿਸ ਤੋਂ ਬਾਅਦ 4 ਦੋਸ਼ੀਆਂ 'ਤੇ ਐਨਐਸਏ ਲਾਗੂ ਕੀਤਾ ਗਿਆ ਹੈ।