ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਇਸ ਸਾਲ ਦਸੰਬਰ 'ਚ ਹੀ ਕਰਵਾ ਸਕਦੀ ਹੈ। ਮਮਤਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਚੋਣ ਪ੍ਰਚਾਰ ਲਈ ਸਾਰੇ ਹੈਲੀਕਾਪਟਰ ਪਹਿਲਾਂ ਹੀ ਬੁੱਕ ਕਰ ਲਏ ਹਨ। ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੀ ਯੂਥ ਇਕਾਈ ਦੀ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਵਿੱਚ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਨੂੰ "ਤਾਨਾਸ਼ਾਹੀ" ਸ਼ਾਸਨ ਦਾ ਸਾਹਮਣਾ ਕਰਨਾ ਪਵੇਗਾ।
ਇਸਦੇ ਨਾਲ ਹੀ ਮਮਤਾ ਨੇ ਸੂਬੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਿਆਂ ਲਈ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕੁਝ ਪੁਲੀਸ ਵਾਲਿਆਂ ਦੀ ਮਦਦ ਨਾਲ ਹੋ ਰਿਹਾ ਹੈ। ਮਮਤਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਲਗਾਤਾਰ ਤੀਜੀ ਵਾਰ ਕੇਂਦਰ 'ਚ ਸੱਤਾ 'ਚ ਆਉਂਦੀ ਹੈ ਤਾਂ ਦੇਸ਼ ਨੂੰ ਤਾਨਾਸ਼ਾਹੀ ਸ਼ਾਸਨ ਦਾ ਸਾਹਮਣਾ ਕਰਨਾ ਪਵੇਗਾ। ਮਮਤਾ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਭਾਜਪਾ ਦਸੰਬਰ 2023 ਵਿੱਚ ਹੀ ਲੋਕ ਸਭਾ ਚੋਣਾਂ ਕਰਵਾ ਸਕਦੀ ਹੈ। ਭਾਜਪਾ ਨੇ ਸਾਡੇ ਦੇਸ਼ ਨੂੰ ਪਹਿਲਾਂ ਹੀ ਫਿਰਕੂ ਕੁੜੱਤਣ ਵਾਲੇ ਦੇਸ਼ ਵਿੱਚ ਬਦਲ ਦਿੱਤਾ ਹੈ। ਜੇਕਰ ਉਹ ਸੱਤਾ ਵਿੱਚ ਵਾਪਸ ਆਉਂਦੇ ਹਨ, ਤਾਂ ਇਹ ਸਾਡੇ ਦੇਸ਼ ਨੂੰ ਨਫ਼ਰਤ ਦਾ ਦੇਸ਼ ਬਣਾ ਦੇਵੇਗਾ।'