ਅਹਿਮਦਾਬਾਦ/ ਗੁਜਰਾਤ:ਭਾਰਤੀ ਜਨਤਾ ਪਾਰਟੀ (BJP) ਨੇਤਾ ਭੂਪੇਂਦਰ ਪਟੇਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਹਸਤੀਆਂ ਦੀ ਮੌਜੂਦਗੀ 'ਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਭਾਜਪਾ ਨੇਤਾਵਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪਟੇਲ ਦਾ ਇਹ ਲਗਾਤਾਰ ਦੂਜਾ ਕਾਰਜਕਾਲ ਹੋਵੇਗਾ। ਪੀਐਮ ਮੋਦੀ ਐਤਵਾਰ ਦੇਰ ਰਾਤ ਅਹਿਮਦਾਬਾਦ ਪਹੁੰਚ ਗਏ ਸਨ। ਰਾਜਪਾਲ ਆਚਾਰੀਆ ਦੇਵਵਰਤ ਵੱਲੋਂ ਦੁਪਹਿਰ 2 ਵਜੇ ਗਾਂਧੀਨਗਰ ਵਿੱਚ ਨਵੇਂ ਸਕੱਤਰੇਤ ਨੇੜੇ ਹੈਲੀਪੈਡ ਮੈਦਾਨ ਵਿੱਚ ਹੋਣ ਵਾਲੇ ਇੱਕ ਸਮਾਰੋਹ ਵਿੱਚ ਪਟੇਲ ਨੂੰ ਰਾਜ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।
ਭਾਜਪਾ ਨੇ ਬਣਾਇਆ ਰਿਕਾਰਡ:ਗੁਜਰਾਤ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ 182 'ਚੋਂ ਰਿਕਾਰਡ 156 ਸੀਟਾਂ ਜਿੱਤੀਆਂ ਹਨ। ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਹ ਲਗਾਤਾਰ ਸੱਤਵੀਂ ਜਿੱਤ ਹੈ। ਕਾਂਗਰਸ ਨੇ 17 ਅਤੇ 'ਆਪ' ਨੇ ਪੰਜ ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਪਟੇਲ (60) ਨੇ ਸੂਬੇ 'ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਸ਼ੁੱਕਰਵਾਰ ਨੂੰ ਆਪਣੀ ਪੂਰੀ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਸੀ।