ਪੰਜਾਬ

punjab

ETV Bharat / bharat

Aizawl Railway Bridge Collapse : ਮਿਜ਼ੋਰਮ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਨਾਲ 17 ਲੋਕਾਂ ਦੀ ਮੌਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮਿਜ਼ੋਰਮ ਦੇ ਆਈਜ਼ੌਲ ਤੋਂ ਲਗਭਗ 20 ਕਿਲੋਮੀਟਰ ਦੂਰ ਸੈਰੰਗ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਡਿੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 17 ਲੋਕਾਂ ਦੀ ਮੌਤ ਹੋ ਗਈ ਹੈ।

Big accident in Mizoram
Big accident in Mizoram

By ETV Bharat Punjabi Team

Published : Aug 23, 2023, 1:18 PM IST

ਆਈਜ਼ੌਲ:ਮਿਜ਼ੋਰਮ ਦੇ ਸਾਰੰਗ ਨੇੜੇ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ ਬੁੱਧਵਾਰ ਨੂੰ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਸਾਇਰੰਗ ਇਲਾਕਾ ਆਈਜ਼ੌਲ ਤੋਂ ਕਰੀਬ 20 ਕਿਲੋਮੀਟਰ ਦੂਰ ਸਥਿਤ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ 'ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ, ਕਿਉਂਕਿ ਘਟਨਾ ਦੇ ਸਮੇਂ ਉਥੇ 35 ਤੋਂ 40 ਮਜ਼ਦੂਰ ਮੌਜੂਦ ਸਨ। ਇਹ ਘਟਨਾ ਆਈਜ਼ੌਲ ਤੋਂ ਕਰੀਬ 21 ਕਿਲੋਮੀਟਰ ਦੂਰ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਹੁਣ ਤੱਕ 17 ਲਾਸ਼ਾਂ ਮਲਬੇ ਵਿੱਚੋਂ ਕੱਢੀਆਂ ਗਈਆਂ ਹਨ। ਕਈ ਹੋਰ ਅਜੇ ਵੀ ਲਾਪਤਾ ਹਨ।" NF ਰੇਲਵੇ ਦੇ ਸੀਪੀਆਰਓ ਸਬਿਆਸਾਚੀ ਡੇ ਨੇ ਦੱਸਿਆ ਕਿ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਕੁਝ ਹੀ ਦੇਰ 'ਚ ਉੱਤਰ-ਪੂਰਬ ਫਰੰਟੀਅਰ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਘਟਨਾ ਸਥਾਨ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਨੇ ਮੁਆਵਜ਼ੇ ਦੀ ਘੋਸ਼ਣਾ ਕੀਤੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਮਰਨ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ PMMRF ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਕਰਦਿਆ ਲਿਖਿਆ, 'ਮਿਜ਼ੋਰਮ ਵਿੱਚ ਪੁਲ ਹਾਦਸੇ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀ ਜਲਦੀ ਠੀਕ ਹੋ ਜਾਣ। ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

CM ਨੇ ਜਤਾਇਆ ਦੁੱਖ: ਇਸ ਹਾਦਸੇ ਨੂੰ ਲੈ ਕੇ ਮਿਜ਼ੋਰਮ ਦੇ ਮੁੱਖ ਮੰਤਰੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਕੀਤਾ, 'ਆਈਜ਼ੌਲ ਨੇੜੇ ਸਾਈਰੰਗ ਵਿਖੇ ਨਿਰਮਾਣ ਅਧੀਨ ਰੇਲਵੇ ਓਵਰ ਬ੍ਰਿਜ ਅੱਜ ਢਹਿ ਗਿਆ; ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ: ਬਚਾਅ ਕਾਰਜ ਚੱਲ ਰਹੇ ਹਨ। ਇਸ ਦੁਖਾਂਤ ਤੋਂ ਬਹੁਤ ਦੁਖੀ ਅਤੇ ਪ੍ਰਭਾਵਿਤ ਹਾਂ। ਮੈਂ ਸਾਰੇ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ ਜੋ ਬਚਾਅ ਕਾਰਜਾਂ ਵਿੱਚ ਮਦਦ ਲਈ ਵੱਡੀ ਗਿਣਤੀ ਵਿੱਚ ਅੱਗੇ ਆਏ ਹਨ। (ਏਜੰਸੀ ਇੰਪੁੱਟ-ਭਾਸ਼ਾ)

ABOUT THE AUTHOR

...view details