ਪੰਜਾਬ

punjab

ETV Bharat / bharat

ਕਾਂਗਰਸ ਨੂੰ ਝਟਕਾ: ਜਿਤਿਨ ਪ੍ਰਸਾਦ ਨੇ ਫੜਿਆ ਭਾਜਪਾ ਦਾ ਪੱਲਾ - congress senior leader Jitin Prasada

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਪ੍ਰਸਾਦ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ।

ਫ਼ੋਟੋ
ਫ਼ੋਟੋ

By

Published : Jun 9, 2021, 2:03 PM IST

ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਪ੍ਰਸਾਦ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ।

ਦੱਸ ਦੇਈਏ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਜਿਤਿਨ ਪ੍ਰਸਾਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਨਿਵਾਸ ਗਏ ਸੀ।

ਜਿਤਿਨ ਪ੍ਰਸਾਦ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਤਰਾਖੰਡ ਦੇ ਰਾਜਸਭਾ ਸਾਂਸਦ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੀਡੀਆ ਪ੍ਰਮੁੱਖ ਅਨਿਲ ਬਲੂਨੀ ਨੇ ਟਵੀਟ ਕਰ ਕਿਹਾ ਸੀ ਕਿ ਕੋਈ ਵੱਡਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ।

ਇਹ ਵੀ ਪੜ੍ਹੋ:COVID-19 vaccine: ਨਿੱਜੀ ਹਸਪਤਾਲਾਂ ਲਈ ਕੋਰੋਨਾ ਵੈਕਸੀਨ ਦੇ ਰੇਟ ਤੈਅ, ਜਾਣੋ ਕਿਹੜੀ ਵੈਕਸੀਨ ਕਿੰਨੇ 'ਚ ਮਿਲੇਗੀ

ਜਿਤਿਨ ਪ੍ਰਸਾਦ ਉੱਤਰ ਪ੍ਰਦੇਸ਼ ਵਿੱਚ ਇੱਕ ਪ੍ਰਮੁੱਖ ਕਾਂਗਰਸ ਨੇਤਾ ਹਨ। ਪ੍ਰਸਾਦ ਦੇ ਜਾਣ ਨਾਲ ਉਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਵਾਪਸੀ ਦੀ ਯੋਜਨਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਫਿਲਹਾਲ ਕਾਂਗਰਸ ਉਤਰ ਪ੍ਰਦੇਸ਼ ਵਿੱਚ ਪ੍ਰਿਯੰਕਾ ਗਾਂਧੀ ਦੀ ਅਗਵਾਈ ਵਿੱਚ ਖੁਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ABOUT THE AUTHOR

...view details