ਲਖਨਊ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਵੱਡਾ ਝਟਕਾ ਲੱਗਾ ਹੈ। ਰਾਕੇਸ਼ ਟਿਕੈਤ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਰਾਜੇਸ਼ ਚੌਹਾਨ ਨੂੰ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਹੈ। ਰਾਜੇਸ਼ ਚੌਹਾਨ ਨੇ ਦੋਸ਼ ਲਗਾਇਆ ਕਿ ਨਰੇਸ਼ ਟਿਕੈਤ ਅਤੇ ਰਾਕੇਸ਼ ਟਿਕੈਤ ਲੋਕ ਰਾਜਨੀਤੀ ਕਰ ਰਹੇ ਹਨ।
ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ 2 ਹਿੱਸਿਆਂ ਵਿੱਚ ਵੰਡੀ ਗਈ। ਮਹਿੰਦਰ ਸਿੰਘ ਟਿਕੈਤ ਦੀ 11ਵੀਂ ਬਰਸੀ 'ਤੇ ਕਿਸਾਨ ਯੂਨੀਅਨ ਦੇ ਸਾਰੇ ਵੱਡੇ ਆਗੂ ਰਾਜਧਾਨੀ ਲਖਨਊ 'ਚ ਮੌਜੂਦ ਸਨ ਅਤੇ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਕੀਤੀ।
ਰਾਜੇਸ਼ ਸਿੰਘ ਚੌਹਾਨ ਦੇ ਕੌਮੀ ਪ੍ਰਧਾਨ ਵੱਜੋਂ ਭਾਰਤੀ ਕਿਸਾਨ ਯੂਨੀਅਨ ਅਰਾਜਿਕ ਦਲ ਦਾ ਗਠਨ ਕੀਤਾ ਗਿਆ। ਚੌਧਰੀ ਰਾਜਿੰਦਰ ਸਿੰਘ ਮਲਿਕ ਨੂੰ ਰਾਸ਼ਟਰੀ ਸਰਪ੍ਰਸਤ ਅਤੇ ਹਰਨਾਮ ਸਿੰਘ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ।