ਉੱਤਰ ਪ੍ਰਦੇਸ਼/ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕਮੀ ਸਾਹਮਣੇ ਆਈ ਹੈ। ਪੀਐਮ ਮੋਦੀ ਵਾਰਾਣਸੀ ਦੇ ਰੁਦਰਾਕਸ਼ ਕੇਂਦਰ ਤੋਂ ਹਵਾਈ ਅੱਡੇ ਲਈ ਰਵਾਨਾ ਹੋ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਨੇ ਉਨ੍ਹਾਂ ਦੇ ਕਾਫਲੇ ਦੇ ਅੱਗੇ ਛਾਲ ਮਾਰ ਦਿੱਤੀ। ਇਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹਫੜਾ ਦਫੜੀ ਮੱਚ ਗਈ। ਨੌਜਵਾਨ ਪੀਐਮ ਦੀ ਕਾਰ ਤੋਂ ਕਰੀਬ 10 ਫੁੱਟ ਦੀ ਦੂਰੀ ਤੇ ਹੀ ਸੀ। ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਫੜ ਕੇ ਕਾਫ਼ਲੇ ਤੋਂ ਦੂਰ ਕਰ ਦਿੱਤਾ।
ਪੁਲਿਸ ਨੇ ਨੌਜਵਾਨ ਨੂੰ ਲਿਆ ਹਿਰਾਸਤ 'ਚ: ਘਟਨਾ ਵਾਰਾਣਸੀ ਦੇ ਰੁਦਰਾਕਸ਼ ਕੇਂਦਰ ਦੇ ਬਾਹਰ ਵਾਪਰੀ। ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ਲਈ ਰਵਾਨਾ ਹੋ ਰਹੇ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਪੀਐਮ ਦੇ ਕਾਫ਼ਲੇ ਦੇ ਅੱਗੇ ਛਾਲ ਮਾਰ ਦਿੱਤੀ। ਨੌਜਵਾਨ ਨੇ ਜਿਵੇਂ ਹੀ ਛਾਲ ਮਾਰੀ ਤਾਂ ਉੱਥੇ ਹੰਗਾਮਾ ਹੋ ਗਿਆ। ਸੁਰੱਖਿਆ ਕਰਮੀਆਂ ਨੇ ਤੁਰੰਤ ਉਸਨੂੰ ਫੜ ਲਿਆ, ਉਸਨੂੰ ਕਾਫਲੇ ਤੋਂ ਦੂਰ ਕੀਤਾ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ।